IMG-LOGO
ਹੋਮ ਪੰਜਾਬ: ਬੰਦੀ ਸਿੰਘਾਂ ਦੀ ਰਿਹਾਈ ਲਈ ਬਾਬਾ ਬਲਬੀਰ ਸਿੰਘ ਨੇ ਸਰਕਾਰਾਂ...

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਬਾ ਬਲਬੀਰ ਸਿੰਘ ਨੇ ਸਰਕਾਰਾਂ ਤੋਂ ਕੀਤੀ ਤੁਰੰਤ ਕਾਰਵਾਈ ਦੀ ਮੰਗ

Admin User - Aug 16, 2026 12:27 PM
IMG

ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਅਤੇ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਤੋਂ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਵਿੱਚ ਰੱਖਣਾ ਇਨਸਾਫ ਦੇ ਅਸੂਲਾਂ ਦੇ ਵਿਰੁੱਧ ਹੈ।

ਬਾਬਾ ਬਲਬੀਰ ਸਿੰਘ ਨੇ ਖਾਸ ਤੌਰ ’ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਅਤੇ ਬਿਮਾਰ ਮਾਤਾ ਨੂੰ ਮਿਲਣ ਲਈ ਵੱਧ ਸਮੇਂ ਦੀ ਪੈਰੋਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਦਿਨਾਂ ਦੀ ਪੈਰੋਲ ਦੀ ਸਿਫਾਰਸ਼ ਕੀਤੀ ਗਈ ਹੈ, ਜਿਸ ਨੂੰ ਤੁਰੰਤ ਮਨਜ਼ੂਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਮਾਤਾ ਦੀ ਦੇਖਭਾਲ ਕਰ ਸਕਣ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਕੈਦੀਆਂ ਨੂੰ ਵੀ ਭਾਰਤ ਦੇ ਹੋਰ ਕੈਦੀਆਂ ਵਾਂਗ ਨਿਯਮਤ ਪੈਰੋਲ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕਈ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਈ ਦੀ ਉਡੀਕ ਕਰ ਰਹੇ ਹਨ।

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਨਿਰਪੱਖ ਰਵੱਈਆ ਅਪਣਾਉਂਦਿਆਂ ਜਿਨ੍ਹਾਂ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕਰਨਾ ਚਾਹੀਦਾ ਹੈ।

ਉਨ੍ਹਾਂ ਚੰਡੀਗੜ੍ਹ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਗਏ ਸ਼ਾਂਤਮਈ ਮਾਰਚ ਦਾ ਜ਼ਿਕਰ ਕਰਦਿਆਂ ਕਿਹਾ ਕਿ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਨੇ ਇਸ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਉਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਨਾਲ ਖੜ੍ਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.