IMG-LOGO
ਹੋਮ ਪੰਜਾਬ, ਰਾਸ਼ਟਰੀ, ਸਰਹੱਦ ਨੇੜੇ ਪੁਲਿਸ ਦੀ ਵੱਡੀ ਕਾਮਯਾਬੀ, 1.310 ਕਿਲੋ ਆਈਸ ਡਰੱਗ...

ਸਰਹੱਦ ਨੇੜੇ ਪੁਲਿਸ ਦੀ ਵੱਡੀ ਕਾਮਯਾਬੀ, 1.310 ਕਿਲੋ ਆਈਸ ਡਰੱਗ ਤੇ 3 ਪਿਸਤੌਲ ਬਰਾਮਦ

Admin User - Aug 16, 2026 12:44 PM
IMG

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦਿਹਾਤੀ ਦੇ ਇਲਾਕੇ ਵਿੱਚ ਥਾਣਾ ਰਮਦਾਸ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ।

ਪੁਲਿਸ ਨੂੰ ਇਹ ਸਫਲਤਾ ਮੁਖਬਰ ਦੀ ਸੂਚਨਾ ਮਿਲਣ ਤੋਂ ਬਾਅਦ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਹਾਸਲ ਹੋਈ। ਰਾਵੀ ਦਰਿਆ ਨੇੜੇ ਸਰਕੰਡਿਆਂ ਵਾਲੇ ਇਲਾਕੇ ਦੀ ਤਲਾਸ਼ੀ ਲੈਂਦਿਆਂ ਪੁਲਿਸ ਨੂੰ ਪੀਲੀ ਟੇਪ ਨਾਲ ਲਪੇਟੇ ਹੋਏ ਤਿੰਨ ਪੈਕਟ ਮਿਲੇ। ਜਾਂਚ ਕਰਨ ’ਤੇ ਇਨ੍ਹਾਂ ਵਿੱਚੋਂ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ ਹੋਏ।

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਸ਼ੀਲਾ ਪਦਾਰਥ ਅਤੇ ਹਥਿਆਰ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਸਨ। ਹਾਲਾਂਕਿ, ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਮਾਮਲੇ ਸਬੰਧੀ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਖੇਪ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਕਾਰਵਾਈ ਲਗਾਤਾਰ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.