ਤਾਜਾ ਖਬਰਾਂ
ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇੱਕ ਯਾਤਰੀ ਵੱਲੋਂ ਲਾਇਸੈਂਸੀ ਪਿਸਤੌਲ ਤੋਂ ਗੋਲੀ ਚੱਲਣ ਕਾਰਨ ਦੋ ਕਰਮਚਾਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਮਹਿਲਾ ਸੁਰੱਖਿਆ ਏਜੰਸੀ ਕਰਮਚਾਰੀ ਵੀ ਸ਼ਾਮਲ ਹੈ। ਮਹਿਲਾ ਦੀ ਸੱਜੀ ਲੱਤ ਅਤੇ ਪਿੱਠ ਦੇ ਹੇਠਲੇ ਹਿੱਸੇ ’ਚ ਗੋਲੀਆਂ ਲੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਦੂਜੇ ਕਰਮਚਾਰੀ ਦੇ ਸੱਜੇ ਹੱਥ ’ਚ ਗੋਲੀ ਲੱਗੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਕਮਿਸ਼ਨਰ ਮੋਹਿਤ ਅਗਰਵਾਲ ਸਮੇਤ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.