IMG-LOGO
ਹੋਮ ਰਾਸ਼ਟਰੀ: ਮੁੰਬਈ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਬਰਾਮਦ,...

ਮੁੰਬਈ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਬਰਾਮਦ, ਦੋ ਮਹੀਨੇ ਦੇ ਬੱਚੇ ਦੀ ਵੀ ਮੌਤ

Admin User - Aug 16, 2026 01:49 PM
IMG

ਮੁੰਬਈ ਦੇ ਉੱਚ-ਸੁਰੱਖਿਆ ਵਾਲੇ ਨੇਵੀ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰ ਘਰ ਵਿੱਚ ਮ੍ਰਿਤਕ ਮਿਲੇ। ਮ੍ਰਿਤਕਾਂ ਵਿੱਚ ਭਾਰਤੀ ਜਲ ਸੈਨਾ ਦਾ ਇੱਕ ਕਰਮਚਾਰੀ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਨਿੱਕੇ ਬੱਚੇ ਸ਼ਾਮਲ ਹਨ। ਦੋਵਾਂ ਬੱਚਿਆਂ ਵਿੱਚੋਂ ਇੱਕ ਦੀ ਉਮਰ ਸਿਰਫ਼ ਦੋ ਮਹੀਨੇ ਅਤੇ ਦੂਜੇ ਦੀ ਤਿੰਨ ਸਾਲ ਦੱਸੀ ਜਾ ਰਹੀ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸ਼ੱਕ ਹੈ ਕਿ ਜਲ ਸੈਨਾ ਕਰਮਚਾਰੀ ਨੇ ਪਹਿਲਾਂ ਆਪਣੇ ਪਰਿਵਾਰ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਅਤੇ ਬਾਅਦ ਵਿੱਚ ਖੁਦ ਵੀ ਆਪਣੀ ਜਾਨ ਲੈ ਲਈ। ਹਾਲਾਂਕਿ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਅਜੇ ਪੂਰੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਚਾਰਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਦੇ ਪਿੱਛੇ ਕਿਹੜੇ ਕਾਰਨ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.