IMG-LOGO
ਹੋਮ ਪੰਜਾਬ: ਪੇਪਰ ਲੀਕ ਮਾਮਲਾ: 16 ਉਮੀਦਵਾਰਾਂ ਨੂੰ ਅਦਾਲਤ ਤੋਂ ਵੱਡੀ ਰਾਹਤ,...

ਪੇਪਰ ਲੀਕ ਮਾਮਲਾ: 16 ਉਮੀਦਵਾਰਾਂ ਨੂੰ ਅਦਾਲਤ ਤੋਂ ਵੱਡੀ ਰਾਹਤ, ਜ਼ਮਾਨਤ 'ਤੇ ਰਿਹਾਅ

Admin User - Aug 16, 2026 03:11 PM
IMG

ਫਰੀਦਕੋਟ ਦੀ ਅਦਾਲਤ ਨੇ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਅਤੇ ਨਕਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ 16 ਉਮੀਦਵਾਰਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦਲਜੀਤ ਕੌਰ ਦੀ ਅਦਾਲਤ ਨੇ ਕਿਹਾ ਕਿ ਮੌਜੂਦਾ ਰਿਕਾਰਡ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਜਾਂਚ ਲਈ ਮੁਲਜ਼ਮਾਂ ਨੂੰ ਲਗਾਤਾਰ ਹਿਰਾਸਤ ਵਿੱਚ ਰੱਖਣਾ ਜ਼ਰੂਰੀ ਹੈ।

ਅਦਾਲਤ ਨੇ ਹਾਲਾਂਕਿ ਮਾਮਲੇ ਨੂੰ ਗੰਭੀਰ ਮੰਨਦਿਆਂ ਕਿਹਾ ਕਿ ਸਿਰਫ਼ ਦੋਸ਼ਾਂ ਦੀ ਗੰਭੀਰਤਾ ਜ਼ਮਾਨਤ ਤੋਂ ਇਨਕਾਰ ਕਰਨ ਦਾ ਇਕੱਲਾ ਆਧਾਰ ਨਹੀਂ ਬਣ ਸਕਦੀ। ਸਾਰੇ 16 ਉਮੀਦਵਾਰਾਂ ਨੂੰ 20 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੱਕ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ।

ਮਾਮਲਾ 19 ਜੁਲਾਈ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲੋਂ ਕਰਵਾਈ ਗਈ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਨਾਲ ਸਬੰਧਤ ਹੈ। ਪੁਲਿਸ ਮੁਤਾਬਕ ਕੁਝ ਉਮੀਦਵਾਰਾਂ ਕੋਲੋਂ ਬਲੂਟੁੱਥ ਰਿਸੀਵਰ ਅਤੇ ਛੋਟੇ ਈਅਰਪੀਸ ਵਰਗੇ ਇਲੈਕਟ੍ਰਾਨਿਕ ਉਪਕਰਨ ਮਿਲਣ ਦੇ ਦੋਸ਼ ਹਨ।

ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕੁਝ ਉਮੀਦਵਾਰਾਂ ਦੇ ਨਾਮ ਅਸਲ ਐਫਆਈਆਰ ਵਿੱਚ ਨਹੀਂ ਸਨ ਅਤੇ ਬਾਅਦ ਵਿੱਚ ਸ਼ਾਮਲ ਕੀਤੇ ਗਏ। ਕੁਝ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਕੋਈ ਇਲੈਕਟ੍ਰਾਨਿਕ ਯੰਤਰ ਜਾਂ ਹੋਰ ਅਪਰਾਧਕ ਸਮੱਗਰੀ ਬਰਾਮਦ ਨਾ ਹੋਣ ਦੀ ਦਲੀਲ ਵੀ ਦਿੱਤੀ ਗਈ।

ਸਰਕਾਰੀ ਪੱਖ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਮਾਮਲਾ ਸਰਕਾਰੀ ਭਰਤੀ ਪ੍ਰੀਖਿਆ ਵਿੱਚ ਕਥਿਤ ਧਾਂਦਲੀ ਨਾਲ ਜੁੜਿਆ ਹੈ ਅਤੇ ਜਾਂਚ ਅਜੇ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.