ਤਾਜਾ ਖਬਰਾਂ
ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚ ਸਥਿਤ ਪ੍ਰਸਿੱਧ ਅਸ਼ੋਕ ਧਾਮ ਮੰਦਿਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੌਕੇ ਜਲ-ਅਭਿਸ਼ੇਕ ਕਰਨ ਪਹੁੰਚੀ ਸ਼ਰਧਾਲੂਆਂ ਦੀ ਭਾਰੀ ਭੀੜ ਦੌਰਾਨ ਅਚਾਨਕ ਭਗਦੜ ਮਚ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਲਖੀਸਰਾਏ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ੈਲੇਂਦਰ ਕੁਮਾਰ ਨੇ ਦੱਸਿਆ ਕਿ ਸਵੇਰੇ ਹੀ ਇੱਕੋ ਸਮੇਂ ਦੋ ਰੇਲਗੱਡੀਆਂ ਦੇ ਸਟੇਸ਼ਨ 'ਤੇ ਪਹੁੰਚਣ ਕਾਰਨ ਮੰਦਿਰ ਪਰਿਸਰ 'ਚ ਅਚਾਨਕ ਸ਼ਰਧਾਲੂਆਂ ਦੀ ਗਿਣਤੀ ਬਹੁਤ ਵੱਧ ਗਈ, ਜਿਨ੍ਹਾਂ 'ਚ ਜ਼ਿਆਦਾਤਰ ਔਰਤਾਂ ਸ਼ਾਮਲ ਸਨ। ਸਵੇਰੇ 6:30 ਵਜੇ ਦੇ ਆਸ-ਪਾਸ ਅੱਗੇ ਲੰਘਣ ਦੀ ਕਾਹਲੀ 'ਚ ਮੰਦਿਰ ਦੇ ਬੈਰੀਕੇਡ ਟੁੱਟ ਗਏ, ਜਿਸ ਨਾਲ ਹਫ਼ੜਾ-ਦਫ਼ੜੀ ਮਚ ਗਈ ਅਤੇ ਲੋਕ ਇੱਕ-ਦੂਜੇ ਦੇ ਉੱਪਰ ਡਿੱਗਣ ਲੱਗੇ।
ਦੂਜੇ ਪਾਸੇ ਐੱਸ.ਡੀ.ਪੀ.ਓ. ਸ਼ਿਵਮ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਇਲਾਕੇ 'ਚ ਇੱਕ ਬਿਜਲੀ ਦਾ ਖੰਭਾ ਡਿੱਗਣ ਕਾਰਨ ਕਰੰਟ ਫੈਲਣ ਦੀ ਅਫ਼ਵਾਹ/ਡਰ ਕਰਕੇ ਭਗਦੜ ਮਚਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਜਿਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਹਾਦਸੇ ਤੋਂ ਤੁਰੰਤ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਨੇੜਲੇ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Get all latest content delivered to your email a few times a month.