IMG-LOGO
ਹੋਮ ਪੰਜਾਬ: ਭੈਣ ਦੇ ਵਿਆਹ ਦੇ ਕਾਰਡ ਵੰਡਣ ਨਿਕਲੇ ਇਕਲੌਤੇ ਭਰਾ ਦੀ...

ਭੈਣ ਦੇ ਵਿਆਹ ਦੇ ਕਾਰਡ ਵੰਡਣ ਨਿਕਲੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ; ਪਿੰਡ ਭੰਮਾ ਕਲਾਂ 'ਚ ਛਾਇਆ ਮਾਤਮ, ਟਰਾਲੀ ਚਾਲਕ ਫ਼ਰਾਰ

Admin User - Aug 17, 2026 10:41 AM
IMG

ਲੁਧਿਆਣਾ : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭੰਮਾ ਕਲਾਂ 'ਚ ਧੀ ਦੇ ਵਿਆਹ ਦੀਆਂ ਖ਼ੁਸ਼ੀਆਂ ਮਾਣ ਰਹੇ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 10ਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸ਼ੋਕ ਦੀ ਲਹਿਰ ਦੌੜ ਗਈ ਹੈ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਯੁਵਰਾਜ ਦੀ ਵੱਡੀ ਭੈਣ ਦਾ 23 ਅਗਸਤ ਨੂੰ ਵਿਆਹ ਧਰਿਆ ਹੋਇਆ ਸੀ। ਯੁਵਰਾਜ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ 'ਤੇ ਰਿਸ਼ਤੇਦਾਰਾਂ ਨੂੰ ਵਿਆਹ ਦੇ ਨਿਓਤਾ ਕਾਰਡ ਵੰਡਣ ਗਿਆ ਸੀ। ਰਸਤੇ ਵਿੱਚ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੁਲਜ਼ਮ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।


ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਯੁਵਰਾਜ ਨੂੰ ਕਈ ਹਸਪਤਾਲਾਂ 'ਚ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਹਾਦਸੇ ਵਿੱਚ ਉਸ ਦਾ ਦੋਸਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਹੈ, ਜੋ ਹਸਪਤਾਲ 'ਚ ਜ਼ੇਰ-ਏ-ਇਲਾਜ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਟਰਾਲੀ ਚਾਲਕ ਭੱਜਣ ਦੀ ਬਜਾਏ ਯੁਵਰਾਜ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਦਿੰਦਾ, ਤਾਂ ਉਸ ਦੀ ਜਾਨ ਬਚ ਸਕਦੀ ਸੀ।


ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਥਾਣਾ ਕੂੰਮਕਲਾਂ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.