IMG-LOGO
ਹੋਮ ਪੰਜਾਬ: ਮੰਗਾਂ ਨੂੰ ਲੈ ਕੇ ਪੰਜਾਬ ਦੇ DC ਦਫ਼ਤਰਾਂ 'ਚ ਮੁੜ...

ਮੰਗਾਂ ਨੂੰ ਲੈ ਕੇ ਪੰਜਾਬ ਦੇ DC ਦਫ਼ਤਰਾਂ 'ਚ ਮੁੜ ਕਲਮ ਛੋੜ ਹੜਤਾਲ: 17-18 ਅਗਸਤ ਨੂੰ ਕੰਮ-ਕਾਜ ਰਹੇਗਾ ਠੱਪ; 27 ਨੂੰ 'ਮਹਾ ਬੰਦ' ਦਾ ਐਲਾਨ

Admin User - Aug 17, 2026 11:33 AM
IMG

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੋਂ ਅੱਕੇ ਡਿਪਟੀ ਕਮਿਸ਼ਨਰ (DC) ਦਫ਼ਤਰਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ਪੰਜਾਬ ਸੂਬਾ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਨੇ 17 ਅਤੇ 18 ਅਗਸਤ ਨੂੰ 2 ਦਿਨਾਂ ਲਈ ਮੁਕੰਮਲ 'ਕਲਮ ਛੋੜ ਹੜਤਾਲ' ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸ਼ੰਕਾ ਹੈ।


ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ (DA) ਅਤੇ ਪਿਛਲਾ ਬਕਾਇਆ 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ, ਜਿਸ ਦੀ ਸਮਾਂ-ਸੀਮਾ 18 ਅਗਸਤ 2026 ਨੂੰ ਖ਼ਤਮ ਹੋ ਰਹੀ ਹੈ। ਸਰਕਾਰ ਵੱਲੋਂ ਅਜੇ ਤੱਕ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।


ਸੂਬਾਈ ਆਗੂ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 7 ਅਗਸਤ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ 27 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ, ਜੋ ਕਿ ਬਹੁਤ ਦੇਰੀ ਨਾਲ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ:


DA ਤੁਰੰਤ ਜਾਰੀ ਕੀਤਾ ਜਾਵੇ, ਮੁੱਖ ਮੰਤਰੀ ਨਾਲ ਮੀਟਿੰਗ ਦੀ ਤਾਰੀਖ਼ ਪਹਿਲਾਂ ਰੱਖੀ ਜਾਵੇ, ਵਿੱਤ ਮੰਤਰੀ ਹਰਪਾਲ ਚੀਮਾ ਆਪਣੇ ਬਿਆਨ ਵਾਪਸ ਲੈਣ।


ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ 'ਤੇ ਜਲਦ ਫ਼ੈਸਲਾ ਨਾ ਲਿਆ ਤਾਂ ਇਹ ਹੜਤਾਲ 18 ਅਗਸਤ ਤੋਂ ਅੱਗੇ ਵੀ ਵਧਾਈ ਜਾ ਸਕਦੀ ਹੈ ਅਤੇ 27 ਅਗਸਤ ਨੂੰ ਸੂਬਾ ਪੱਧਰੀ 'ਮਹਾ ਬੰਦ' ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.