IMG-LOGO
ਹੋਮ ਪੰਜਾਬ: ਸੁਖਬੀਰ ਬਾਦਲ 'ਤੇ ਹਮਲੇ ਦਾ ਮਾਮਲਾ: ਮੁੱਦਖੇੜ ਅਦਾਲਤ ਵੱਲੋਂ ਹਮਲਾਵਰ...

ਸੁਖਬੀਰ ਬਾਦਲ 'ਤੇ ਹਮਲੇ ਦਾ ਮਾਮਲਾ: ਮੁੱਦਖੇੜ ਅਦਾਲਤ ਵੱਲੋਂ ਹਮਲਾਵਰ ਜਸਪਾਲ ਸਿੰਘ ਦਾ 24 ਅਗਸਤ ਤੱਕ ਪੁਲਿਸ ਰਿਮਾਂਡ ਮੰਜੂਰ

Admin User - Aug 17, 2026 11:46 AM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਨਾਂਦੇੜ (ਮਹਾਰਾਸ਼ਤਰ) ਵਿਖੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੂੰ ਮੁੱਦਖੇੜ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ 62 ਸਾਲਾ ਮੁਲਜ਼ਮ ਜਸਪਾਲ ਸਿੰਘ ਨੂੰ 24 ਅਗਸਤ ਤੱਕ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਹੁਣ ਹਮਲੇ ਦੇ ਮਕਸਦ ਅਤੇ ਇਸ ਪਿੱਛੇ ਦੀ ਸਾਜ਼ਿਸ਼ ਨੂੰ ਲੈ ਕੇ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।


ਪੁਲਿਸ ਦੀ ਸ਼ੁਰੂਆਤੀ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਹੋਇਆ ਹੈ ਕਿ 13 ਅਗਸਤ ਨੂੰ ਨਿਹੰਗ ਬਾਣੇ 'ਚ ਆਏ ਜਸਪਾਲ ਸਿੰਘ ਨੇ ਸੁਖਬੀਰ ਬਾਦਲ ਦੀ ਛਾਤੀ 'ਤੇ ਵਾਰ ਕਰਕੇ ਉਨ੍ਹਾਂ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਸੀ। ਸੁਰੱਖਿਆ ਕਰਮਚਾਰੀਆਂ ਨੇ ਮੌਕੇ 'ਤੇ ਮੁਲਜ਼ਮ ਨੂੰ ਤੁਰੰਤ ਦਬੋਚ ਲਿਆ, ਪਰ ਇਸ ਦੌਰਾਨ ਸੁਖਬੀਰ ਬਾਦਲ ਦੀ ਬਾਂਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਅਤੇ ਇੱਕ ਬਚਾਅ ਕਰਨ ਵਾਲੇ ਸੁਰੱਖਿਆ ਕਰਮੀ ਦੇ ਵੀ ਸੱਟ ਲੱਗੀ।


ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਸਾਹਮਣੇ ਹਮਲੇ 'ਚ ਵਰਤੇ ਗਏ ਹਥਿਆਰ ਅਤੇ ਸੁਖਬੀਰ ਬਾਦਲ ਦੀ ਬਾਂਹ 'ਤੇ ਲੱਗੇ 150 ਤੋਂ ਵੱਧ ਟਾਂਕਿਆਂ ਦੀਆਂ ਤਸਵੀਰਾਂ ਦਿਖਾਈਆਂ। ਉਨ੍ਹਾਂ ਕਿਹਾ ਬੀਤੇ ਦੋ ਸਾਲਾਂ 'ਚ ਸੁਖਬੀਰ ਬਾਦਲ 'ਤੇ ਇਹ ਦੂਜਾ ਹਮਲਾ ਹੈ, ਜੋ 2015 ਤੋਂ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਲਈ ਰਚੀ ਜਾ ਰਹੀ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਹਰਸਿਮਰਤ ਬਾਦਲ ਨੇ ਸਪੱਸ਼ਟ ਕੀਤਾ ਕਿ ਗੰਭੀਰ ਸੱਟਾਂ ਦੇ ਬਾਵਜੂਦ ਸੁਖਬੀਰ ਬਾਦਲ ਦਾ ਹੌਸਲਾ ਬੁਲੰਦ ਹੈ ਅਤੇ ਉਹ ਪੰਜਾਬ ਅਤੇ ਭਾਈਚਾਰਕ ਸਾਂਝ ਲਈ ਆਪਣੇ ਯਤਨ ਜਾਰੀ ਰੱਖਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.