IMG-LOGO
ਹੋਮ ਪੰਜਾਬ: ਮੰਡੌਲੀ ਦੇ ਗੁਰਦੁਆਰਾ ਸਾਹਿਬ 'ਚ ਸੰਗਰਾਂਦ ਮੌਕੇ ਬੇਅਦਬੀ ਦੀ ਕੋਸ਼ਿਸ਼:...

ਮੰਡੌਲੀ ਦੇ ਗੁਰਦੁਆਰਾ ਸਾਹਿਬ 'ਚ ਸੰਗਰਾਂਦ ਮੌਕੇ ਬੇਅਦਬੀ ਦੀ ਕੋਸ਼ਿਸ਼: ਰੋਕਣ 'ਤੇ ਨੌਜਵਾਨ ਨੇ ਕਿਰਪਾਨ ਨਾਲ ਕੀਤਾ ਹਮਲਾ; ਪ੍ਰਧਾਨ ਸਮੇਤ ਕਈ ਜ਼ਖ਼ਮੀ

Admin User - Aug 17, 2026 02:17 PM
IMG

ਪਿੰਡ ਮੰਡੌਲੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਉਸ ਸਮੇਂ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ, ਜਦੋਂ ਇੱਕ ਨੌਜਵਾਨ ਵੱਲੋਂ ਕਥਿਤ ਤੌਰ 'ਤੇ ਬੇਅਦਬੀ ਕਰਨ ਦਾ ਜਤਨ ਕੀਤਾ ਗਿਆ। ਹੱਥ 'ਚ ਕਿਰਪਾਨ ਲੈ ਕੇ ਪਹੁੰਚੇ ਨੌਜਵਾਨ ਨੇ ਨਿਸ਼ਾਨ ਸਾਹਿਬ ਨਾਲ ਬਦਸਲੂਕੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸਵੇਰੇ ਲਗਭਗ 7 ਵਜੇ ਵਾਪਰੀ, ਜਦੋਂ ਸੰਗਰਾਂਦ ਦੇ ਸਮਾਗਮ ਦਾ ਭੋਗ ਪੈਣ ਤੋਂ ਬਾਅਦ ਸੰਗਤ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰ ਮੌਜੂਦ ਸਨ।


ਜਦੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰ ਸਿੰਘ, ਜੋ ਪਿਛਲੇ 35 ਸਾਲਾਂ ਤੋਂ ਸੇਵਾ ਨਿਭਾ ਰਹੇ ਹਨ, ਅਤੇ ਹੋਰ ਮੈਂਬਰਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਨੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਇਸ ਝੜਪ ਵਿੱਚ ਪ੍ਰਧਾਨ ਅਮਰ ਸਿੰਘ ਸਮੇਤ ਕੁਝ ਹੋਰ ਸੇਵਾਦਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।


ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਦੀ ਮਾਨਸਿਕ ਸਥਿਤੀ ਪਹਿਲਾਂ ਤੋਂ ਹੀ ਠੀਕ ਨਹੀਂ ਹੈ ਅਤੇ ਪਰਿਵਾਰ ਵੱਲੋਂ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਸੀ। ਗ੍ਰਾਮੀਣਾਂ ਨੇ ਨੌਜਵਾਨ ਕੋਲ ਨਜਾਇਜ਼ ਅਸਲਾ ਹੋਣ ਦਾ ਸ਼ੱਕ ਵੀ ਜਤਾਇਆ ਹੈ, ਹਾਲਾਂਕਿ ਮੌਕੇ 'ਤੇ ਗੋਲੀ ਚੱਲਣ ਦੀ ਕੋਈ ਪੁਸ਼ਟੀ ਨਹੀਂ ਹੋਈ। ਘਟਨਾ ਤੋਂ ਬਾਅਦ ਪਿੰਡ 'ਚ ਭਾਰੀ ਰੋਸ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੇਅਦਬੀ ਦੀ ਕੋਸ਼ਿਸ਼, ਹਮਲੇ ਅਤੇ ਨਜਾਇਜ਼ ਹਥਿਆਰ ਦੇ ਸ਼ੱਕ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.