ਤਾਜਾ ਖਬਰਾਂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਭਕਨਾ ਵਾਸੀ ਕੈਪਟਨਪ੍ਰੀਤ ਸਿੰਘ ਉਰਫ਼ ਸੰਧੂ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵਾਂ ਖ਼ਿਲਾਫ਼ 16 ਅਗਸਤ 2026 ਨੂੰ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰਬਰ 360 ਦਰਜ ਕੀਤਾ ਗਿਆ। ਮਾਮਲੇ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25(8), 54 ਅਤੇ 59 ਤਹਿਤ ਕਾਰਵਾਈ ਕੀਤੀ ਗਈ ਹੈ।
ਪੁਲਿਸ ਅਨੁਸਾਰ ਏ.ਐੱਸ.ਆਈ. ਜਗਤਾਰ ਸਿੰਘ ਦੀ ਅਗਵਾਈ ਹੇਠ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਰਾਜ ਪੈਲੇਸ ਨੇੜੇ ਜੀ.ਟੀ. ਰੋਡ, ਅਟਾਰੀ ਵਿਖੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਕਥਿਤ ਤੌਰ ‘ਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਏ ਹਨ ਅਤੇ ਮੋਟਰਸਾਈਕਲ ‘ਤੇ ਹਥਿਆਰਾਂ ਦੀ ਖੇਪ ਲੈ ਕੇ ਜਾ ਰਹੇ ਹਨ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਨਾਕਾਬੰਦੀ ਕੀਤੀ ਅਤੇ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6 ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਹੋਏ।
ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਹਥਿਆਰ ਕਿੱਥੋਂ ਲਿਆਂਦੇ ਗਏ ਅਤੇ ਇਨ੍ਹਾਂ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਹੋਰ ਸੰਭਾਵਿਤ ਸਾਥੀਆਂ ਅਤੇ ਹਥਿਆਰਾਂ ਦੀ ਸਪਲਾਈ ਚੇਨ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਜਾਂਚ ਪੂਰੀ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.