IMG-LOGO
ਹੋਮ ਪੰਜਾਬ: ਮੋਗਾ ‘ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 4.5 ਕਿਲੋ ਹੈਰੋਇਨ...

ਮੋਗਾ ‘ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 4.5 ਕਿਲੋ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

Admin User - Aug 17, 2026 08:07 PM
IMG

ਮੋਗਾ ਪੁਲਿਸ ਦੇ CIA ਸਟਾਫ਼ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਿੰਡ ਬੁੱਟਰ ਕਲਾਂ ਨੇੜੇ ਕਾਰਵਾਈ ਕਰਦਿਆਂ 4 ਕਿਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਮਸੀਹ, ਵਾਸੀ ਪਿੰਡ ਹਾਸ਼ਮਪੁਰਾ, ਥਾਣਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਦੱਸੀ ਗਈ ਹੈ। ਪੁਲਿਸ ਮੁਤਾਬਕ CIA ਟੀਮ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਮੁਲਜ਼ਮ ਬੱਧਨੀ ਕਲਾਂ ਨੇੜੇ ਹੈਰੋਇਨ ਦੀ ਸਪਲਾਈ ਕਰਨ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿੱਚੋਂ 4.5 ਕਿਲੋ ਹੈਰੋਇਨ ਬਰਾਮਦ ਹੋਈ।

ਮਾਮਲੇ ਸਬੰਧੀ ਥਾਣਾ ਬੱਧਨੀ ਕਲਾਂ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ। ਪੁੱਛਗਿੱਛ ਦੌਰਾਨ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਅੱਗੇ ਵਧਣ ਨਾਲ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਸਬੰਧੀ ਵੀ ਖ਼ੁਲਾਸੇ ਹੋ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.