IMG-LOGO
ਹੋਮ ਪੰਜਾਬ: 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਵੱਡੀ ਘੇਰਾਬੰਦੀ:...

2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਵੱਡੀ ਘੇਰਾਬੰਦੀ: ਸਤੀਸ਼ ਪੂਨੀਆ ਨੂੰ ਪੰਜਾਬ ਅਤੇ ਤਰੁਣ ਚੁੱਘ ਨੂੰ ਮਿਲੀ ਗੁਜਰਾਤ ਦੀ ਕਮਾਨ

Admin User - Aug 18, 2026 11:54 AM
IMG

ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਨੇ ਅਜੇ ਤੋਂ ਹੀ ਸੰਗਠਨਾਤਮਕ ਪੱਧਰ 'ਤੇ ਵੱਡੇ ਫੇਰਬਦਲ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਹਾਈਕਮਾਨ ਨੇ ਉੱਤਰ ਪ੍ਰਦੇਸ਼, ਪੰਜਾਬ ਅਤੇ ਗੁਜਰਾਤ ਵਰਗੇ ਅਹਿਮ ਸੂਬਿਆਂ 'ਚ ਚੋਣ ਤਿਆਰੀਆਂ ਨੂੰ ਤੇਜ਼ ਕਰਦਿਆਂ ਨਵੀਆਂ ਜ਼ਿੰਮੇਵਾਰੀਆਂ ਦਾ ਐਲਾਨ ਕੀਤਾ ਹੈ। ਇਸੇ ਰਣਨੀਤੀ ਤਹਿਤ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।


ਪੰਜਾਬ ਵਿੱਚ ਪਾਰਟੀ ਆਧਾਰ ਨੂੰ ਮਜ਼ਬੂਤ ਕਰਨ ਅਤੇ ਸੰਗਠਨ ਵਿੱਚ ਨਵੀਂ ਰੂਹ ਫੂਕਣ ਦੇ ਮਕਸਦ ਨਾਲ ਸਤੀਸ਼ ਪੂਨੀਆ 'ਤੇ ਵੱਡਾ ਭਰੋਸਾ ਜਤਾਇਆ ਗਿਆ ਹੈ। ਸੂਬੇ ਵਿੱਚ ਆਪਣੀਆਂ ਸਿਆਸੀ ਜੜ੍ਹਾਂ ਮਜ਼ਬੂਤ ਕਰਨੀਆਂ ਭਾਜਪਾ ਲਈ ਇੱਕ ਵੱਡੀ ਚੁਣੌਤੀ ਮੰਨੀ ਜਾ ਰਹੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੂਨੀਆ ਦੀ ਤਾਇਨਾਤੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।



ਦੂਜੇ ਪਾਸੇ, ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਕਮਾਨ ਸੌਂਪਦਿਆਂ ਉੱਥੋਂ ਦਾ ਚੋਣ ਇੰਚਾਰਜ ਲਗਾਇਆ ਗਿਆ ਹੈ। ਗੁਜਰਾਤ ਨੂੰ ਭਾਜਪਾ ਦਾ ਮਜ਼ਬੂਤ ਗੜ੍ਹ ਮੰਨਿਆ ਜਾਂਦਾ ਹੈ, ਅਤੇ ਪਾਰਟੀ ਸੰਗਠਨ ਵਿੱਚ ਲੰਮੇ ਸਮੇਂ ਤੋਂ ਅਹਿਮ ਭੂਮਿਕਾ ਨਿਭਾ ਰਹੇ ਚੁੱਘ ਦੀ ਨਿਯੁਕਤੀ ਨਾਲ ਉੱਥੇ ਪਾਰਟੀ ਆਪਣੀ ਪਕੜ ਹੋਰ ਮਜ਼ਬੂਤ ਕਰਨ ਦਾ ਯਤਨ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.