ਤਾਜਾ ਖਬਰਾਂ
ਅੰਬਾਲਾ ਵਿੱਚ ਪੁਲੀਸ ਪ੍ਰਸ਼ਾਸਨ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਪੈਦਾ ਹੋਏ ਤਣਾਅ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦਾ ਇੱਕ ਪੰਜ ਮੈਂਬਰੀ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ। ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਦਿੰਦਿਆਂ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਅਤੇ ਮਾਮਲੇ ਨੂੰ ਸੁਲਝਾਉਣ ਲਈ ਤਿੰਨ ਮੁੱਖ ਮੰਗਾਂ ਸਾਹਮਣੇ ਰੱਖੀਆਂ।
ਇਹ ਪੂਰਾ ਵਿਵਾਦ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਜੁੜੇ ਮੁੱਦੇ ਅਤੇ ਉਸ ਤੋਂ ਬਾਅਦ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ 'ਤੇ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਸਬੰਧਤ ਹੈ। ਪ੍ਰਦਰਸ਼ਨ ਦੌਰਾਨ ਪੁਲੀਸ ਦੁਆਰਾ ਦੋ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੇ ਮਾਮਲੇ 'ਤੇ ਵਫ਼ਦ ਨੇ ਗੰਭੀਰ ਚਿੰਤਾ ਪ੍ਰਗਟਾਈ।
ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ HSGMC ਦੇ ਜਨਰਲ ਸਕੱਤਰ ਸਰਦਾਰ ਅੰਗਰੇਜ਼ ਸਿੰਘ ਰਾਣੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸਾਮ੍ਹਣੇ ਸਮੁੱਚਾ ਪੱਖ ਮੁੱਖ ਤੌਰ 'ਤੇ ਰੱਖਿਆ ਗਿਆ ਹੈ। ਵਫ਼ਦ ਨੇ ਮੁੱਖ ਮੰਤਰੀ ਅੱਗੇ ਮੰਗ ਕੀਤੀ ਹੈ ਕਿ ਗੁਰਸਿਮਰਨ ਮੰਡ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜੇਲ੍ਹ ਵਿੱਚ ਬੰਦ ਦੋਵੇਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ 'ਤੇ ਦਰਜ ਕੀਤੀਆਂ ਗਈਆਂ ਐੱਫ.ਆਈ.ਆਰ. (FIR) ਰੱਦ ਕੀਤੀਆਂ ਜਾਣ।
Get all latest content delivered to your email a few times a month.