IMG-LOGO
ਹੋਮ ਪੰਜਾਬ: ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ, ਹੜ੍ਹਾਂ ਤੋਂ ਅਜਨਾਲਾ...

ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ, ਹੜ੍ਹਾਂ ਤੋਂ ਅਜਨਾਲਾ ਨੂੰ ਰਾਹਤ ਦਿਵਾਉਣ ਲਈ ਰਾਜਪਾਲ ਨੂੰ ਮਿਲੇ ਧਾਲੀਵਾਲ

Admin User - Aug 18, 2026 04:22 PM
IMG

ਆਮ ਆਦਮੀ ਪਾਰਟੀ ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਫ਼ਦ ਸਮੇਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਅਜਨਾਲਾ ਖੇਤਰ ਨੂੰ ਹਰ ਸਾਲ ਆਉਣ ਵਾਲੇ ਹੜ੍ਹਾਂ ਤੋਂ ਸਥਾਈ ਰਾਹਤ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਉੱਜ ਦਰਿਆ ’ਤੇ ਲੰਬੇ ਸਮੇਂ ਤੋਂ ਲਟਕ ਰਹੇ ਡੈਮ ਦੇ ਨਿਰਮਾਣ ਨੂੰ ਜਲਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੱਕ ਮਾਮਲਾ ਪਹੁੰਚਾਉਣ ਦੀ ਅਪੀਲ ਕੀਤੀ।

ਧਾਲੀਵਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪੰਜਾਬ ਦੇ ਕਈ ਇਲਾਕਿਆਂ ਵਿੱਚੋਂ ਲੰਘ ਕੇ ਅਜਨਾਲਾ ਪਹੁੰਚਦਾ ਹੈ, ਜਿਸ ਕਾਰਨ ਹਰ ਸਾਲ ਭਾਰੀ ਹੜ੍ਹਾਂ ਦੀ ਸਥਿਤੀ ਬਣਦੀ ਹੈ। ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਣ ਦੇ ਨਾਲ-ਨਾਲ ਸੜਕਾਂ, ਸਕੂਲਾਂ ਅਤੇ ਉਪਜਾਊ ਜ਼ਮੀਨਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਕਾਰਨ ਖੇਤਰ ਵਿੱਚ ਉਦਯੋਗਿਕ ਵਿਕਾਸ ਵੀ ਪ੍ਰਭਾਵਿਤ ਹੋ ਰਿਹਾ ਹੈ।

ਵਿਧਾਇਕ ਨੇ ਰਾਜਪਾਲ ਨੂੰ ਦੱਸਿਆ ਕਿ ਉੱਜ ਦਰਿਆ ’ਤੇ ਡੈਮ ਬਣਾਉਣ ਦੀ ਯੋਜਨਾ ਪਿਛਲੇ 10-12 ਸਾਲਾਂ ਤੋਂ ਲਟਕੀ ਹੋਈ ਹੈ। ਉਨ੍ਹਾਂ ਕਿਹਾ ਕਿ ਡੈਮ ਬਣਨ ਨਾਲ ਹੜ੍ਹਾਂ ’ਤੇ ਕਾਬੂ ਪਾਉਣ ਦੇ ਨਾਲ ਬਿਜਲੀ ਉਤਪਾਦਨ, ਸਿੰਚਾਈ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ।

ਧਾਲੀਵਾਲ ਨੇ ਪਿਛਲੀ ਵਾਰ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਮੁਆਵਜ਼ੇ ਦਾ ਮੁੱਦਾ ਵੀ ਰਾਜਪਾਲ ਅੱਗੇ ਰੱਖਿਆ ਅਤੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਇਹ ਰਕਮ ਅਜੇ ਤੱਕ ਨਹੀਂ ਮਿਲੀ। ਉਨ੍ਹਾਂ ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਵੀ ਕੇਂਦਰ ਸਰਕਾਰ ਦੀ ਤਰਜੀਹ ਬਣਾਉਣ ਦੀ ਮੰਗ ਕੀਤੀ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਜਲਦ ਹੀ ਵਫ਼ਦ ਦੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਕਰਵਾਉਣ ਲਈ ਸਮਾਂ ਤੈਅ ਕਰਨ ਦੀ ਕੋਸ਼ਿਸ਼ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.