IMG-LOGO
ਹੋਮ ਪੰਜਾਬ: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਦਾ ਯੈਲੋ ਅਲਰਟ: ਪਠਾਨਕੋਟ...

ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਦਾ ਯੈਲੋ ਅਲਰਟ: ਪਠਾਨਕੋਟ ਤੇ ਹੁਸ਼ਿਆਰਪੁਰ 'ਚ ਭਾਰੀ ਬਾਰਿਸ਼ ਦੀ ਚੇਤਾਵਨੀ; ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ 'ਚ ਬਦਲਿਆ ਮਿਜਾਜ਼

Admin User - Aug 19, 2026 10:19 AM
IMG

ਦੇਸ਼ ਭਰ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਤੇਜ਼ੀ ਨਾਲ ਬਦਲਣ ਲੱਗਾ ਹੈ। ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ ਅੱਜ, 19 ਅਗਸਤ ਨੂੰ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ ਵਿੱਚ ਬੀਤੀ ਰਾਤ ਤੋਂ ਹੋ ਰਹੀ ਬਾਰਿਸ਼ ਅਤੇ ਚੰਡੀਗੜ੍ਹ 'ਚ ਸਵੇਰ ਤੋਂ ਪੈ ਰਹੇ ਫੁਹਾਰਾਂ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।


ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਦੋ ਮੁੱਖ ਜ਼ਿਲ੍ਹਿਆਂ—ਪਠਾਨਕੋਟ ਅਤੇ ਹੁਸ਼ਿਆਰਪੁਰ—ਲਈ ਭਾਰੀ ਮੀਂਹ ਅਤੇ ਬਿਜਲੀ ਲਿਸ਼ਕਣ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਅਸਾਰ ਹਨ। ਜਦਕਿ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਬਠਿੰਡਾ ਅਤੇ ਸੰਗਰੂਰ ਸਮੇਤ ਬਾਕੀ ਜ਼ਿਲ੍ਹਿਆਂ ਵਿੱਚ ਵੀ ਬੱਦਲਵਾਈ ਦੇ ਨਾਲ ਕਿਣਮਿਣ ਹੋ ਸਕਦੀ ਹੈ।


ਅਧਿਕਾਰੀਆਂ ਮੁਤਾਬਕ 20 ਅਗਸਤ ਤੋਂ ਅਗਲੇ ਪੰਜ ਦਿਨਾਂ ਲਈ ਫਿਲਹਾਲ ਕੋਈ ਵੱਡਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸਥਾਨਕ ਪੱਧਰ 'ਤੇ ਹਲਕੀ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਨਾਲ ਜਿੱਥੇ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.