ਤਾਜਾ ਖਬਰਾਂ
ਕਰਜ਼ੇ ਅਤੇ ਭਾਰੀ ਵਿਆਜ ਦੇ ਬੋਝ ਹੇਠ ਦੱਬੇ ਇੱਕ ਵਿਅਕਤੀ ਵੱਲੋਂ ਆਪਣੇ ਪਰਿਵਾਰ ਦੀ ਸੁਰੱਖਿਆ ਅਤੇ ਮਦਦ ਲਈ ਡਿਪਟੀ ਕਮਿਸ਼ਨਰ ਦਫ਼ਤਰ ਦਾ ਦਰਵਾਜ਼ਾ ਖੜਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪ੍ਰਿੰਸ ਸਿੰਘ ਨੇ ਪ੍ਰਸ਼ਾਸਨ ਅੱਗੇ ਗੁਹਾਰ ਲਗਾਉਂਦਿਆਂ ਕਿਹਾ ਕਿ ਜੇਕਰ ਉਸ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਮਾਨਸਿਕ ਤਣਾਅ ਕਾਰਨ ਉਸ ਕੋਲ ਖ਼ੁਦਕੁਸ਼ੀ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਬਚੇਗਾ।
ਪੀੜਤ ਅਨੁਸਾਰ ਉਹ ਪਿਛਲੇ ਕਈ ਸਾਲਾਂ ਤੋਂ ਮੋਟਾ ਵਿਆਜ ਭਰ ਰਿਹਾ ਹੈ। ਕਰਜ਼ਾ ਮੋੜਨ ਲਈ ਉਸ ਨੇ ਆਪਣਾ ਮਕਾਨ ਅਤੇ ਜ਼ਮੀਨ ਤੱਕ ਗਿਰਵੀ ਰੱਖ ਦਿੱਤੀ, ਪਰ ਫਿਰ ਵੀ ਕਰਜ਼ਾ ਖ਼ਤਮ ਨਹੀਂ ਹੋਇਆ। ਉਸ ਨੇ ਦੋਸ਼ ਲਗਾਇਆ ਕਿ ਕਰਜ਼ਦਾਤਾ ਉਸ ਦੇ ਘਰ ਦੇ ਬਾਹਰ ਖੜ੍ਹ ਕੇ ਧਮਕੀਆਂ ਦਿੰਦੇ ਹਨ ਅਤੇ ਉਸ ਦੀ ਛੋਟੀ ਧੀ ਦਾ ਵੀ ਪਿੱਛਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਸ ਦੀ ਪਤਨੀ ਨੀਲਮ ਕੌਰ, ਬਜ਼ੁਰਗ ਪਿਤਾ ਅਤੇ ਬੱਚੇ ਸਹਿਮ ਦੇ ਮਾਹੌਲ ਵਿੱਚ ਜੀਅ ਰਹੇ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਕਰਜ਼ੇ ਦਾ ਨਿਪਟਾਰਾ ਕਰਵਾਉਣ ਅਤੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਵੱਲੋਂ ਮਿਲੀ ਸ਼ਿਕਾਇਤ ਵਿੱਚ ਧਮਕੀਆਂ ਅਤੇ ਗੈਂਗਸਟਰਾਂ ਦਾ ਜ਼ਿਕਰ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲੀਸ ਕਮਿਸ਼ਨਰ ਨੂੰ ਤੁਰੰਤ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਬੁਲਾ ਕੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Get all latest content delivered to your email a few times a month.