IMG-LOGO
ਹੋਮ ਪੰਜਾਬ: ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ ਦੇ ਇਲਜ਼ਾਮ: NHRC...

ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ ਦੇ ਇਲਜ਼ਾਮ: NHRC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ; ਚਾਰ ਹਫ਼ਤਿਆਂ ਅੰਦਰ ਮੰਗੀ ਵਿਸਥਾਰਤ ਰਿਪੋਰਟ

Admin User - Aug 19, 2026 11:33 AM
IMG

ਪੰਜਾਬ ਦੇ ਪੇਂਡੂ, ਦੂਰ-ਦੁਰਾਡੇ ਅਤੇ ਸਰਹੱਦੀ ਖੇਤਰਾਂ ਦੇ ਸਰਕਾਰੀ ਸਕੂਲਾਂ ਵਿੱਚ 15 ਅਗਸਤ ਨੂੰ ਆਜ਼ਾਦੀ ਦਿਵਸ ਨਾ ਮਨਾਏ ਜਾਣ ਦੇ ਮਾਮਲੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਸਖ਼ਤ ਨੋਟਿਸ ਲਿਆ ਹੈ। ਪ੍ਰਾਪਤ ਸ਼ਿਕਾਇਤ ਦਾ ਗੰਭੀਰ ਸੰਗਿਆਨ ਲੈਂਦਿਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਅਤੇ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਵਿਸਥਾਰਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।


ਕਮਿਸ਼ਨ ਨੇ ਰਾਜ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜਾਂਚ ਕੀਤੀ ਜਾਵੇ ਕਿ ਕੀ ਸਰਹੱਦੀ ਖੇਤਰਾਂ ਦੇ ਬੱਚਿਆਂ ਨੂੰ ਹੋਰਨਾਂ ਇਲਾਕਿਆਂ ਦੇ ਵਿਦਿਆਰਥੀਆਂ ਵਾਂਗ ਆਜ਼ਾਦੀ ਦਿਹਾੜੇ ਨਾਲ ਜੁੜੀਆਂ ਵਿਦਿਅਕ, ਸੱਭਿਆਚਾਰਕ ਅਤੇ ਰਾਸ਼ਟਰੀ ਗਤੀਵਿਧੀਆਂ ਵਿੱਚ ਬਰਾਬਰ ਸ਼ਾਮਲ ਹੋਣ ਦਾ ਮੌਕਾ ਮਿਲਿਆ ਸੀ ਜਾਂ ਨਹੀਂ। ਇਸ ਦੇ ਨਾਲ ਹੀ NHRC ਨੇ ਰਾਜ, ਜ਼ਿਲ੍ਹਾ ਅਤੇ ਸਕੂਲ ਪੱਧਰ 'ਤੇ ਝੰਡਾ ਲਹਿਰਾਉਣ, ਰਾਸ਼ਟਰੀ ਗਾਨ ਗਾਉਣ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਸਬੰਧੀ ਪੂਰੇ ਵੇਰਵੇ ਤਲਬ ਕੀਤੇ ਹਨ।


ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਇਹ ਨਿਰਧਾਰਤ ਸਮਾਗਮ ਨਹੀਂ ਕਰਵਾਏ ਗਏ, ਉਨ੍ਹਾਂ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਅਜਿਹਾ ਨਾ ਹੋਣ ਦੇ ਕਾਰਨਾਂ ਦਾ ਸਪੱਸ਼ਟੀਕਰਨ ਦਿੱਤਾ ਜਾਵੇ। ਇਸ ਕਾਰਵਾਈ ਨਾਲ ਸਰਹੱਦੀ ਖੇਤਰਾਂ ਦੇ ਸਕੂਲੀ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.