ਤਾਜਾ ਖਬਰਾਂ
ਨਵੀਂ ਦਿੱਲੀ: ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੰਗਠਨਾਤਮਕ ਰਣਨੀਤੀ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਰਾਜਧਾਨੀ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ (CWC) ਦੀ ਇੱਕ ਬੇਹੱਦ ਅਹਿਮ ਬੈਠਕ ਹੋਣ ਜਾ ਰਹੀ ਹੈ। ਪੰਜਾਬ ਕਾਂਗਰਸ ਅੰਦਰ ਚੱਲ ਰਹੀ ਤਿੱਖੀ ਅੰਦਰੂਨੀ ਕਲਹ ਅਤੇ ਗੁੱਟਬਾਜ਼ੀ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਸੂਬੇ ਦੀ ਸਿਆਸਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਸ ਉੱਚ ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਆਗੂ ਦਿੱਲੀ ਪਹੁੰਚ ਚੁੱਕੇ ਹਨ। ਹਾਲਾਂਕਿ, ਸੂਤਰਾਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਸੇ ਨਿੱਜੀ ਜ਼ਰੂਰੀ ਕੰਮ ਦਾ ਹਵਾਲਾ ਦਿੰਦਿਆਂ ਇਸ ਬੈਠਕ ਤੋਂ ਦੂਰੀ ਬਣਾ ਲਈ ਹੈ, ਜੋ ਕਿ ਚਰਚਾ ਦਾ ਵੀਡੀਓ ਬਣੀ ਹੋਈ ਹੈ।
ਜੁਲਾਈ ਵਿੱਚ ਚੋਣ ਕਮੇਟੀ ਦੇ ਗਠਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਦੇ ਦਿੱਗਜ ਆਗੂ ਹਾਈਕਮਾਨ ਦੇ ਸਾਹਮਣੇ ਇੱਕ ਮੰਚ 'ਤੇ ਇਕੱਠੇ ਹੋ ਰਹੇ ਹਨ। ਬੈਠਕ ਦੌਰਾਨ ਪਾਰਟੀ ਦੇ ਆਪਸੀ ਮਤਭੇਦ ਸੁਲਝਾਉਣ, ਸੂਬੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਠੋਸ ਰਣਨੀਤੀ ਉੱਤੇ ਗੰਭੀਰ ਚਰਚਾ ਹੋਣ ਦੀ ਪੂਰੀ ਉਮੀਦ ਹੈ।
Get all latest content delivered to your email a few times a month.