IMG-LOGO
ਹੋਮ ਪੰਜਾਬ, ਚੰਡੀਗੜ੍ਹ, 'ਖੇਡਾਂ ਵਤਨ ਪੰਜਾਬ ਦੀਆਂ-2026': 10 ਲੱਖ ਖਿਡਾਰੀਆਂ ਦੀ ਭਾਗੀਦਾਰੀ ਦਾ...

'ਖੇਡਾਂ ਵਤਨ ਪੰਜਾਬ ਦੀਆਂ-2026': 10 ਲੱਖ ਖਿਡਾਰੀਆਂ ਦੀ ਭਾਗੀਦਾਰੀ ਦਾ ਟੀਚਾ; ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ, 5 ਸਤੰਬਰ ਨੂੰ ਬਠਿੰਡਾ 'ਚ ਹੋਵੇਗਾ ਸ਼ਾਨਦਾਰ ਆਗਾਜ਼

Admin User - Aug 19, 2026 01:17 PM
IMG

ਚੰਡੀਗੜ੍ਹ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ-2026' ਦਾ ਆਯੋਜਨ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਸ ਖੇਡ ਮਹਾਕੁੰਭ ਦਾ ਰੋਡਮੈਪ ਸਾਂਝਾ ਕਰਦਿਆਂ ਦੱਸਿਆ ਕਿ ਇਸ ਵਾਰ ਪਿੰਡਾਂ ਤੋਂ ਲੈ ਕੇ ਰਾਜ ਪੱਧਰ ਤੱਕ ਲਗਭਗ 10 ਲੱਖ ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।


ਇਹ ਖੇਡ ਮੁਕਾਬਲੇ 38 ਵੱਖ-ਵੱਖ ਖੇਡ ਵੰਨਗੀਆਂ ਵਿੱਚ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਅੰਡਰ-14 ਉਮਰ ਵਰਗ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਖਿਡਾਰੀ ਵੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ। ਇਸ ਵਾਰ ਖਾਸ ਆਕਰਸ਼ਨ ਦੇ ਤੌਰ 'ਤੇ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਖੇਡਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪੈਰਾ-ਐਥਲੀਟਾਂ ਲਈ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਵਰਗੀਆਂ ਚਾਰ ਪ੍ਰਮੁੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ।


ਖੇਡਾਂ ਦਾ ਪੂਰਾ ਸ਼ਡਿਊਲ ਅਤੇ ਵਿਸ਼ੇਸ਼ਤਾਵਾਂ:


ਮਸ਼ਾਲ ਮਾਰਚ: ਖੇਡਾਂ ਦੀ ਜਾਗਰੂਕਤਾ ਲਈ 12 ਅਗਸਤ ਤੋਂ 5 ਸਤੰਬਰ ਤੱਕ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ।

ਉਦਘਾਟਨੀ ਅਤੇ ਸਮਾਪਤੀ ਸਮਾਰੋਹ: ਇਨ੍ਹਾਂ ਖੇਡਾਂ ਦਾ ਉਦਘਾਟਨ 5 ਸਤੰਬਰ ਨੂੰ ਬਠਿੰਡਾ ਵਿਖੇ ਹੋਵੇਗਾ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਖੇਡਾਂ ਸੰਪੰਨ ਹੋਣਗੀਆਂ।

ਮੁਫ਼ਤ ਰਜਿਸਟ੍ਰੇਸ਼ਨ: ਖਿਡਾਰੀਆਂ ਲਈ ਭਾਗ ਲੈਣ ਦੀ ਪ੍ਰਕਿਰਿਆ ਬਿਲਕੁਲ ਮੁਫ਼ਤ ਰੱਖੀ ਗਈ ਹੈ, ਜਿਸ ਲਈ ਖੇਡ ਵਿਭਾਗ ਦੇ ਪੋਰਟਲ ਜਾਂ ਕਿਊ.ਆਰ. (QR) ਕੋਡ ਦੀ ਵਰਤੋਂ ਕੀਤੀ ਜਾ ਸਕਦੀ ਹੈ।


ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਰਕਾਰ ਅੰਤਰਰਾਸ਼ਟਰੀ ਪੱਧਰ ਦੀਆਂ ਤਿਆਰੀਆਂ ਲਈ ਓਲੰਪਿਕਸ ਵਾਸਤੇ 15 ਲੱਖ ਰੁਪਏ ਅਤੇ ਏਸ਼ੀਆਈ/ਰਾਸ਼ਟਰਮੰਡਲ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਤੋਂ ਵੱਧ ਦੇ ਇਨਾਮ ਵੰਡੇ ਜਾ ਚੁੱਕੇ ਹਨ, ਜਦਕਿ 85 ਖਿਡਾਰੀਆਂ ਨੂੰ 'ਮਹਾਰਾਜਾ ਰਣਜੀਤ ਸਿੰਘ ਪੁਰਸਕਾਰ' ਨਾਲ ਨਵਾਜਿਆ ਗਿਆ ਹੈ ਅਤੇ 11 ਉੱਚ ਪੱਧਰੀ ਐਥਲੀਟਾਂ ਨੂੰ ਪੀ.ਸੀ.ਐੱਸ. (PCS) ਅਤੇ ਡੀ.ਐੱਸ.ਪੀ. (DSP) ਵਰਗੀਆਂ ਉੱਚ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.