ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।
ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਦੇ ਮੈਦਾਨ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਸੂਬੇ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਤਾਕਤ ਦੇਵੇਗਾ। ਉਨ੍ਹਾਂ ਕਿਹਾ ਕਿ ਗੋਨੀ ਅਤੇ ਕੁਨਾਰ ਦੇ ਤਜ਼ਰਬੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੀ ਮਦਦ ਮਿਲੇਗੀ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹਨ। ਦੋਵੇਂ ਖਿਡਾਰੀਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਹਿੱਤ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Get all latest content delivered to your email a few times a month.