IMG-LOGO
ਹੋਮ ਪੰਜਾਬ, ਹਰਿਆਣਾ, ਬਰਨਾਲਾ ਨਗਰ ਨਿਗਮ ਚੋਣਾਂ 'ਚ ਧਾਂਦਲੀ ਦੇ ਦੋਸ਼, ਹਾਈਕੋਰਟ ਵੱਲੋਂ...

ਬਰਨਾਲਾ ਨਗਰ ਨਿਗਮ ਚੋਣਾਂ 'ਚ ਧਾਂਦਲੀ ਦੇ ਦੋਸ਼, ਹਾਈਕੋਰਟ ਵੱਲੋਂ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ

Admin User - Aug 19, 2026 06:39 PM
IMG

ਬਰਨਾਲਾ ਨਗਰ ਨਿਗਮ ਚੋਣਾਂ ਵਿੱਚ ਕਥਿਤ ਧਾਂਦਲੀ ਦੇ ਮਾਮਲੇ ਨੇ ਹੁਣ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕਰ ਲਿਆ ਹੈ। ਵਾਰਡ ਨੰਬਰ 2 ਅਤੇ 36 ਤੋਂ ਚੋਣ ਲੜਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਅੰਮ੍ਰਿਤਪਾਲ ਸਿੰਘ ਦਿਓਲ ਅਤੇ ਯਾਦਵਿੰਦਰ ਸਿੰਘ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ, ਸਟੇਟ ਚੋਣ ਕਮਿਸ਼ਨ, ਡੀਸੀ ਅਤੇ ਐਸਐਸਪੀ ਬਰਨਾਲਾ ਸਮੇਤ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਟੀਸ਼ਨਕਰਤਾਵਾਂ ਨੇ ਐਡਵੋਕੇਟ ਪਰਮਵੀਰ ਸੰਨੀ ਰਾਹੀਂ ਅਦਾਲਤ ਵਿੱਚ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਬੈਲਟ ਬਾਕਸ ਸਟਰਾਂਗ ਰੂਮਾਂ ਵਿੱਚ ਸੁਰੱਖਿਅਤ ਰੱਖੇ ਗਏ ਸਨ। ਉਨ੍ਹਾਂ ਮੁਤਾਬਕ ਹਾਈਕੋਰਟ ਦੇ ਹੁਕਮਾਂ ਤਹਿਤ ਸਟਰਾਂਗ ਰੂਮਾਂ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਸੀ।

ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਰਟੀਆਈ ਰਾਹੀਂ ਮਿਲੀ ਵੀਡੀਓ ਵਿੱਚ ਕਥਿਤ ਤੌਰ 'ਤੇ ਗਿਣਤੀ ਤੋਂ ਇੱਕ ਦਿਨ ਪਹਿਲਾਂ ਸਟਰਾਂਗ ਰੂਮ ਖੋਲ੍ਹਣ ਅਤੇ ਬੈਲਟ ਬਾਕਸ ਬਾਹਰ ਕੱਢਣ ਦੀਆਂ ਤਸਵੀਰਾਂ ਦਿਖਾਈ ਦਿੰਦੀਆਂ ਹਨ। ਪਟੀਸ਼ਨਕਰਤਾਵਾਂ ਨੇ ਦਾਅਵਾ ਕੀਤਾ ਕਿ ਕੁਝ ਵਿਅਕਤੀ ਬੈਲਟ ਬਾਕਸਾਂ ਨਾਲ ਛੇੜਛਾੜ ਕਰਦੇ ਅਤੇ ਉਨ੍ਹਾਂ ਦੀਆਂ ਸੀਲਾਂ ਤੋੜਦੇ ਨਜ਼ਰ ਆ ਰਹੇ ਹਨ।

ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਵਾਰਡ ਨੰਬਰ 2 ਅਤੇ 36 ਦੀਆਂ ਚੋਣਾਂ ਨੂੰ ਰੱਦ ਕਰਕੇ ਮੁੜ ਚੋਣ ਕਰਵਾਉਣ ਦੇ ਹੁਕਮ ਦਿੱਤੇ ਜਾਣ। ਇਸ ਤੋਂ ਇਲਾਵਾ ਵੀਡੀਓ ਦੀ ਪੰਜਾਬ ਤੋਂ ਬਾਹਰ ਕਿਸੇ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਉਣ ਅਤੇ ਕਥਿਤ ਧਾਂਦਲੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ।

ਹਾਈਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ ਸਰਕਾਰੀ ਧਿਰ ਵੱਲੋਂ ਦਿੱਤਾ ਜਾਣ ਵਾਲਾ ਜਵਾਬ ਅਹਿਮ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.