IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਰੂਸ 'ਚ ਯੂਕਰੇਨੀ ਡਰੋਨ ਹਮਲਾ, ਭਾਰਤੀ ਮੈਡੀਕਲ ਵਿਦਿਆਰਥੀ ਜ਼ਖ਼ਮੀ

ਰੂਸ 'ਚ ਯੂਕਰੇਨੀ ਡਰੋਨ ਹਮਲਾ, ਭਾਰਤੀ ਮੈਡੀਕਲ ਵਿਦਿਆਰਥੀ ਜ਼ਖ਼ਮੀ

Admin User - Aug 19, 2026 07:25 PM
IMG

ਰੂਸ ਦੇ ਬਾਸ਼ਕੋਰਤੋਸਤਾਨ ਖੇਤਰ ਦੀ ਰਾਜਧਾਨੀ ਊਫਾ ਵਿੱਚ ਯੂਕਰੇਨੀ ਡਰੋਨ ਹਮਲੇ ਦੌਰਾਨ ਇੱਕ ਭਾਰਤੀ ਮੈਡੀਕਲ ਵਿਦਿਆਰਥੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਦਿਆਰਥੀ ਬਾਸ਼ਕੀਰ ਸਟੇਟ ਮੈਡੀਕਲ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਿਹਾ ਹੈ ਅਤੇ ਉਸ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਜਾਰੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮਾਸਕੋ ਸਥਿਤ ਭਾਰਤੀ ਦੂਤਾਵਾਸ ਨੇ ਸਥਾਨਕ ਪ੍ਰਸ਼ਾਸਨ ਅਤੇ ਵਿਦਿਆਰਥੀ ਨਾਲ ਸੰਪਰਕ ਕੀਤਾ ਹੈ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਬਾਸ਼ਕੋਰਤੋਸਤਾਨ ਦੇ ਰਾਜਪਾਲ ਰਾਦੀ ਖਾਬੀਰੋਵ ਮੁਤਾਬਕ ਰੂਸੀ ਹਵਾਈ ਰੱਖਿਆ ਨੇ ਹਮਲੇ ਦੌਰਾਨ 6 ਵਿੱਚੋਂ 4 ਡਰੋਨਾਂ ਨੂੰ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ। ਇੱਕ ਡਰੋਨ ਤੇਲ ਰਿਫਾਇਨਰੀ ਦੇ ਮੁਰੰਮਤ ਅਧੀਨ ਹਿੱਸੇ ਵਿੱਚ ਡਿੱਗਿਆ, ਜਿਸ ਤੋਂ ਬਾਅਦ ਉੱਥੇ ਅੱਗ ਲੱਗ ਗਈ।

ਇਸੇ ਦੌਰਾਨ ਇੱਕ ਹੋਰ ਡਰੋਨ ਊਫਾ ਦੇ ਉੱਤਰੀ ਇਲਾਕੇ ਵਿੱਚ ਰਿਹਾਇਸ਼ੀ ਇਮਾਰਤ ਨਾਲ ਟਕਰਾ ਗਿਆ। ਇਸ ਕਾਰਨ ਇਮਾਰਤ ਦੇ ਸ਼ੀਸ਼ੇ ਟੁੱਟ ਗਏ ਅਤੇ ਹੇਠਾਂ ਖੜ੍ਹੇ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ।

ਊਫਾ ਯੂਕਰੇਨ ਦੀ ਸਰਹੱਦ ਤੋਂ 1,000 ਕਿਲੋਮੀਟਰ ਤੋਂ ਵੱਧ ਦੂਰ ਸਥਿਤ ਹੈ ਅਤੇ ਰੂਸ ਦੇ ਤੇਲ ਉਦਯੋਗ ਦਾ ਇੱਕ ਮਹੱਤਵਪੂਰਨ ਕੇਂਦਰ ਮੰਨਿਆ ਜਾਂਦਾ ਹੈ।

ਇਸ ਹਮਲੇ ਤੋਂ ਬਾਅਦ ਰੂਸ-ਯੂਕਰੇਨ ਜੰਗ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਭਾਰਤੀ ਅਧਿਕਾਰੀ ਦੋਵਾਂ ਧਿਰਾਂ ਦੇ ਸੰਪਰਕ ਵਿੱਚ ਹਨ ਅਤੇ ਭਾਰਤ ਲਗਾਤਾਰ ਜੰਗ ਦੇ ਹੱਲ ਲਈ ਗੱਲਬਾਤ ਤੇ ਕੂਟਨੀਤੀ ਦਾ ਰਾਹ ਅਪਣਾਉਣ ਦੀ ਅਪੀਲ ਕਰਦਾ ਆ ਰਿਹਾ ਹੈ।

ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਯੂਕਰੇਨ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਦੌਰਾਨ ਕਾਲੇ ਸਾਗਰ ਵਿੱਚ ਵਪਾਰਕ ਜਹਾਜ਼ਾਂ 'ਤੇ ਹੋ ਰਹੇ ਹਮਲਿਆਂ 'ਤੇ ਚਿੰਤਾ ਜਤਾਈ ਸੀ ਅਤੇ ਅਜਿਹੀਆਂ ਘਟਨਾਵਾਂ ਨੂੰ ਅਸਵੀਕਾਰਨਯੋਗ ਦੱਸਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.