IMG-LOGO
ਹੋਮ ਚੰਡੀਗੜ੍ਹ, ਰਾਸ਼ਟਰੀ, ਹਿਮਾਚਲ ਪ੍ਰਦੇਸ਼: ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ ਦੀ ਹਣੋਗੀ ਸੁਰੰਗ 'ਚ ਭਿਆਨਕ...

ਹਿਮਾਚਲ ਪ੍ਰਦੇਸ਼: ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ ਦੀ ਹਣੋਗੀ ਸੁਰੰਗ 'ਚ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, 7 ਜ਼ਖ਼ਮੀ

Admin User - Aug 20, 2026 01:13 PM
IMG

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਹਣੋਗੀ ਸੁਰੰਗ (ਟਨਲ) 'ਚ ਵੀਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵੇਰੇ ਲਗਭਗ ਪੌਣੇ 8 ਵਜੇ ਸੁਰੰਗ ਦੇ ਅੰਦਰ ਦੋ ਟਰੱਕਾਂ ਵਿਚਾਲੇ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿੱਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 7 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।


ਹਾਦਸੇ ਤੋਂ ਤੁਰੰਤ ਬਾਅਦ ਸੁਰੰਗ ਦੇ ਅੰਦਰ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਨੇਰਚੌਕ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।


ਡੀ.ਐੱਸ.ਪੀ. ਲੋਕੇਂਦਰ ਨੇਗੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਇਸ ਦੁਰਘਟਨਾ ਤੋਂ ਬਾਅਦ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਕੁਝ ਸਮੇਂ ਲਈ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਰਹੀ। ਪੁਲਿਸ ਨੇ ਮੌਕੇ 'ਤੇ ਬਚਾਅ ਕਾਰਜ ਚਲਾ ਕੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ।


ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਟਰੱਕਾਂ ਦੇ ਪਰਖੱਚੇ ਉੱਡ ਗਏ ਅਤੇ ਟਰੱਕ ਅੱਗੇ ਤੋਂ ਪੂਰੀ ਤਰ੍ਹਾਂ ਨੁਕਸਾਨੇ ਗਏ। ਸੁਰੰਗ ਦੇ ਵਿਚਕਾਰ ਖੜ੍ਹੇ ਹਾਦਸਾਗ੍ਰਸਤ ਵਾਹਨਾਂ ਨੂੰ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ।


ਜ਼ਿਕਰਯੋਗ ਹੈ ਕਿ ਹਣੋਗੀ ਸੁਰੰਗ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ (NH-3) 'ਤੇ ਪੰਡੋਹ ਅਤੇ ਔਟ ਦੇ ਵਿਚਕਾਰ ਸਥਿਤ ਹੈ, ਜੋ ਕਿ ਕੁੱਲੂ-ਮਨਾਲੀ ਜਾਣ ਵਾਲੇ ਮੁੱਖ ਮਾਰਗ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.