ਤਾਜਾ ਖਬਰਾਂ
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡਟੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ (ਸ਼ੁੱਕਰਵਾਰ) ਨੂੰ ਪੂਰੇ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਵੱਲੋਂ ਭਲਕੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ, ਜਿਸ ਦੌਰਾਨ ਵਪਾਰਕ ਅਦਾਰੇ ਅਤੇ ਆਵਾਜਾਈ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।
ਸੂਤਰਾਂ ਅਨੁਸਾਰ ਬੰਦ ਦੇ ਸੱਦੇ ਨੂੰ ਦੇਖਦਿਆਂ ਮੋਹਾਲੀ ਅਤੇ ਖਰੜ ਖੇਤਰ ਦੇ ਕਈ ਨਿਜੀ ਸਕੂਲ ਭਲਕੇ ਬੰਦ ਰਹਿ ਸਕਦੇ ਹਨ, ਹਾਲਾਂਕਿ ਇਸ ਸਬੰਧੀ ਸਕੂਲ ਪ੍ਰਬੰਧਕਾਂ ਵੱਲੋਂ ਅਜੇ ਤੱਕ ਕੋਈ ਸਰਕਾਰੀ ਜਾਂ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟਰਾਂਸਪੋਰਟ ਸੇਵਾਵਾਂ ਠੱਪ ਰਹਿਣ ਕਾਰਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੋਰਚੇ ਨੇ ਸਮਾਜਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ਵੀ ਇਸ ਬੰਦ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਲੰਘੀ 15 ਅਗਸਤ ਨੂੰ ਦਿੱਲੀ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਅਥਰੂ ਗੈਸ ਦੇ ਹਮਲੇ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਭਲਕੇ ਆਮ ਜਨਜੀਵਨ 'ਤੇ ਇਸ ਬੰਦ ਦਾ ਕਿੰਨਾ ਅਸਰ ਦੇਖਣ ਨੂੰ ਮਿਲਦਾ ਹੈ।
Get all latest content delivered to your email a few times a month.