IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਸਰਕਾਰੀ ਗੋਦਾਮ ’ਚ ਕਣਕ ਚੋਰੀ ਦਾ ਮਾਮਲਾ, ਕਰੀਬ...

ਅੰਮ੍ਰਿਤਸਰ ਦੇ ਸਰਕਾਰੀ ਗੋਦਾਮ ’ਚ ਕਣਕ ਚੋਰੀ ਦਾ ਮਾਮਲਾ, ਕਰੀਬ 400 ਬੋਰੀਆਂ ਗਾਇਬ; ਇੱਕ ਮੁਲਜ਼ਮ ਕਾਬੂ

Admin User - Aug 20, 2026 09:09 PM
IMG

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਸੋਹੀਆਂ ਕਲਾਂ ਵਿੱਚ ਪਨਗਰੇਨ ਦੇ ਸਰਕਾਰੀ ਗੋਦਾਮ ’ਚੋਂ ਕਰੀਬ 400 ਬੋਰੀਆਂ ਕਣਕ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਕੁਲਦੀਪ ਸਿੰਘ ਮੁਤਾਬਕ ਐੱਫਸੀਆਈ ਦੇ ਇੰਸਪੈਕਟਰ ਐਸੋਸੀਸ਼ ਮਹਾਜਨ ਨੇ ਥਾਣੇ ਵਿੱਚ ਪਹੁੰਚ ਕੇ ਬਿਆਨ ਦਰਜ ਕਰਵਾਇਆ ਸੀ। ਇਸ ਦੇ ਆਧਾਰ ’ਤੇ ਪੁਲਿਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕੀਤੀ। ਮੁੱਢਲੀ ਜਾਂਚ ਦੌਰਾਨ ਲਗਭਗ 400 ਬੋਰੀਆਂ ਕਣਕ ਗਾਇਬ ਹੋਣ ਦੀ ਗੱਲ ਸਾਹਮਣੇ ਆਈ ਹੈ, ਜਦਕਿ ਅਸਲ ਮਾਤਰਾ ਦੀ ਪੁਸ਼ਟੀ ਲਈ ਜਾਂਚ ਜਾਰੀ ਹੈ।

ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਸੀ। ਰਿਮਾਂਡ ਦੌਰਾਨ ਉਸ ਤੋਂ ਚੋਰੀ ਹੋਈ ਕਣਕ ਅਤੇ ਵਾਰਦਾਤ ਵਿੱਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਪੁੱਛਗਿੱਛ ਕੀਤੀ ਗਈ। ਰਿਮਾਂਡ ਖ਼ਤਮ ਹੋਣ ਉਪਰੰਤ ਪੁਲਿਸ ਨੇ ਮੁਲਜ਼ਮ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ।

ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗੋਦਾਮ ’ਚੋਂ ਚੋਰੀ ਕੀਤੀ ਕਣਕ ਕਿੱਥੇ ਲਿਜਾਈ ਗਈ ਅਤੇ ਇਸ ਨੂੰ ਕਿੱਥੇ ਰੱਖਿਆ ਗਿਆ ਹੈ। ਫਿਲਹਾਲ ਕਣਕ ਦੀ ਪੂਰੀ ਬਰਾਮਦਗੀ ਨਹੀਂ ਹੋ ਸਕੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵਾਰਦਾਤ ਵਿੱਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਚੋਰੀ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ। ਤਫ਼ਤੀਸ਼ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.