IMG-LOGO
ਹੋਮ ਪੰਜਾਬ, ਰਾਸ਼ਟਰੀ, ਐਰੋਸਿਟੀ ਦੇ A-ਬਲੌਕ ’ਚ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਡਿੱਗੀ,...

ਐਰੋਸਿਟੀ ਦੇ A-ਬਲੌਕ ’ਚ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਡਿੱਗੀ, ਮਜ਼ਦੂਰਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ

Admin User - Aug 20, 2026 10:07 PM
IMG

ਮੋਹਾਲੀ ਦੇ ਐਰੋਸਿਟੀ ਇਲਾਕੇ ਤੋਂ ਵੀਰਵਾਰ ਨੂੰ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਐਰੋਸਿਟੀ ਦੇ A-ਬਲੌਕ ਵਿੱਚ ਬਣ ਰਹੀ ਇੱਕ ਹਸਪਤਾਲ ਦੀ ਇਮਾਰਤ ਦੀ ਛੱਤ ਅਚਾਨਕ ਢਹਿ ਗਈ। ਛੱਤ ਡਿੱਗਣ ਨਾਲ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਜਾਣਕਾਰੀ ਮੁਤਾਬਕ ਹਾਦਸੇ ਸਮੇਂ ਇਮਾਰਤ ਵਿੱਚ ਕੰਮ ਕਰ ਰਹੇ ਕੁਝ ਮਜ਼ਦੂਰ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ।

ਮਲਬੇ ਨੂੰ ਹਟਾ ਕੇ ਸੰਭਾਵਿਤ ਤੌਰ ’ਤੇ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਿਲਹਾਲ ਹਾਦਸੇ ਵਿੱਚ ਕਿੰਨੇ ਲੋਕ ਪ੍ਰਭਾਵਿਤ ਹੋਏ ਹਨ, ਇਸ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.