IMG-LOGO
ਹੋਮ ਪੰਜਾਬ: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ 'ਪੰਜਾਬ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ 'ਪੰਜਾਬ ਬੰਦ' ਅੱਜ: ਬਾਜ਼ਾਰ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

Admin User - Aug 21, 2026 10:41 AM
IMG

ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਅੱਜ (21 ਅਗਸਤ) 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਐਲਾਨੇ ਗਏ ਇਸ ਬੰਦ ਦੇ ਚੱਲਦਿਆਂ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਮੋਹਾਲੀ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ 'ਤੇ ਸੁਰੱਖਿਆ ਦੇੜੇ ਕਰ ਦਿੱਤੇ ਗਏ ਹਨ।


ਕੌਮੀ ਇਨਸਾਫ਼ ਮੋਰਚੇ ਦਾ ਪੱਕਾ ਧਰਨਾ ਮੋਹਾਲੀ ਵਿਖੇ ਚੱਲ ਰਿਹਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਹਾਲੀ-ਚੰਡੀਗੜ੍ਹ ਨੂੰ ਜੋੜਨ ਵਾਲੇ 5 ਪ੍ਰਮੁੱਖ ਬਾਰਡਰ ਪੁਆਇੰਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ। ਇਕੱਲੇ ਮੋਹਾਲੀ 'ਚ ਹੀ 1,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੂਰੇ ਧਰਨਾ ਸਥਾਨ ਦੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਪੁਲਿਸ ਨੇ ਚੰਡੀਗੜ੍ਹ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਦੀ ਹਦਾਇਤ ਦਿੱਤੀ ਹੈ।


ਬੰਦ ਦੇ ਸੱਦੇ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣੇ ਅਧੀਨ ਆਉਂਦੇ ਸਾਰੇ ਸਕੂਲਾਂ, ਕਾਲਜਾਂ ਅਤੇ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਟ੍ਰਾਈਸਿਟੀ ਦੇ ਕਈ ਨਿੱਜੀ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਨੇ ਵੀ ਅੱਜ ਪੜ੍ਹਾਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਮੁੱਖ ਨੈਸ਼ਨਲ ਅਤੇ ਸਟੇਟ ਹਾਈਵੇਅ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਚੱਕਾ ਜਾਮ ਕੀਤੇ ਜਾਣ ਕਾਰਨ ਬੱਸਾਂ, ਆਟੋ ਅਤੇ ਟੈਕਸੀ ਸੇਵਾਵਾਂ ਠੱਪ ਰਹਿ ਸਕਦੀਆਂ ਹਨ।


ਇਸ ਬੰਦ ਨੂੰ ਐਸ.ਜੀ.ਪੀ.ਸੀ., ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ, ਹਵਾਰਾ ਕਮੇਟੀ ਅਤੇ ਵੱਖ-ਵੱਖ ਕਿਸਾਨ-ਮਜ਼ਦੂਰ ਯੂਨੀਅਨਾਂ ਦਾ ਸਮਰਥਨ ਹਾਸਲ ਹੈ। ਮੋਰਚੇ ਦੀ ਮੁੱਖ ਮੰਗ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ, ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਅਤੇ 15 ਅਗਸਤ ਨੂੰ ਹਿਰਾਸਤ 'ਚ ਲਏ ਨੌਜਵਾਨਾਂ ਨੂੰ ਛੱਡਣਾ ਹੈ। ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ ਅਤੇ ਕਿਸੇ ਨਾਲ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.