IMG-LOGO
ਹੋਮ ਪੰਜਾਬ: ਪੰਜਾਬ 'ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ: ਕਈ ਜ਼ਿਲ੍ਹਿਆਂ 'ਚ ਮੀਂਹ...

ਪੰਜਾਬ 'ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ: ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ 'ਚ ਸਭ ਤੋਂ ਵੱਧ 47.5 MM ਬਾਰਿਸ਼ ਦਰਜ

Admin User - Aug 21, 2026 11:07 AM
IMG

ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਨਾਲ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ (IMD) ਅਨੁਸਾਰ ਰਾਜ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ, ਜਿਸ ਦੇ ਚੱਲਦਿਆਂ ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਹੈ। ਲੰਘੇ 24 ਘੰਟਿਆਂ ਦੌਰਾਨ ਬਠਿੰਡਾ 38 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।


ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਦੇ ਆਸਾਰ ਹਨ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਖੇਤਰਾਂ ਵਿੱਚ ਵੀ ਬੱਦਲਵਾਈ ਦੇ ਨਾਲ ਬੁਛਾਰਾਂ ਪੈ ਸਕਦੀਆਂ ਹਨ। ਮਾਲਵਾ ਖੇਤਰ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਹੋਰਨਾਂ ਇਲਾਕਿਆਂ ਵਿੱਚ ਵੀ ਕਿਤੇ-ਕਿਤੇ ਹਲਕੀ ਵਰਖਾ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।


ਮੌਸਮ ਵਿਗਿਆਨੀਆਂ ਅਨੁਸਾਰ ਮਾਨਸੂਨ ਦੀ ਟਰੱਫ਼ ਲਾਈਨ ਇਸ ਵੇਲੇ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਦਕਿ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਉੱਪਰ ਇੱਕ ਪੱਛਮੀ ਗੜਬੜੀ (Western Disturbance) ਬਣੀ ਹੋਈ ਹੈ। ਹਾਲਾਂਕਿ ਪੰਜਾਬ ਦੇ ਉੱਪਰ ਬਣਿਆ ਸਿਸਟਮ ਕੁਝ ਕਮਜ਼ੋਰ ਪਿਆ ਹੈ, ਪਰ ਇਸ ਮੌਸਮੀ ਚੱਕਰ ਕਾਰਨ ਆਉਣ ਵਾਲੇ ਦਿਨਾਂ 'ਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ।


ਕੁਝ ਇਲਾਕਿਆਂ ਵਿੱਚ ਹੁੰਮਸ ਭਰੀ ਗਰਮੀ ਦੇ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਵੱਡਾ ਵਾਧਾ ਦਰਜ ਕੀਤਾ ਗਿਆ ਹੈ। 20 ਅਗਸਤ ਦੀ ਸ਼ਾਮ ਨੂੰ ਸੂਬੇ ਵਿੱਚ ਬਿਜਲੀ ਦੀ ਕੁੱਲ ਮੰਗ 13,705 ਮੈਗਾਵਾਟ ਤੱਕ ਪਹੁੰਚ ਗਈ। ਇਸ ਮੰਗ ਨੂੰ ਪੂਰਾ ਕਰਨ ਲਈ ਸੂਬੇ ਦੇ ਆਪਣੇ ਪਾਵਰ ਪਲਾਂਟਾਂ ਤੋਂ 5,027 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ, ਜਦਕਿ ਬਾਕੀ ਦੀ 8,668 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਤੋਂ ਖ਼ਰੀਦ ਕੇ ਸਪਲਾਈ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.