ਤਾਜਾ ਖਬਰਾਂ
ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਰਤ 'ਕੌਮੀ ਇਨਸਾਫ਼ ਮੋਰਚੇ' ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਧਰਨੇ-ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਹਾਈਵੇਅ ਅਤੇ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਬੱਸ, ਆਟੋ ਅਤੇ ਟੈਕਸੀ ਸੇਵਾਵਾਂ ਸਮੇਤ ਆਮ ਜਨਜੀਵਨ ਪ੍ਰਭਾਵਿਤ ਹੋਣ ਦੇ ਅਸਾਰ ਹਨ।
ਮੋਰਚੇ ਦੇ ਆਗੂਆਂ ਅਨੁਸਾਰ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੇ ਰੋਸ਼ ਸਵਰੂਪ ਇਹ ਕਦਮ ਚੁੱਕਿਆ ਗਿਆ ਹੈ। ਸੜਕਾਂ ਅਤੇ ਰੇਲਵੇ ਲਾਈਨਾਂ 'ਤੇ ਚੱਕਾ ਜਾਮ ਹੋਣ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਸ਼ਾਸਨ ਵੱਲੋਂ ਵੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਇਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਲੋਕਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਬੰਦ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਜੱਸੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਸਰਕਾਰਾਂ ਨੂੰ ਵੀ ਬੇਨਤੀ ਕੀਤੀ ਕਿ ਅਣਮਨੁੱਖੀ ਵਿਵਹਾਰ ਖ਼ਿਲਾਫ਼ ਉੱਠ ਰਹੀ ਇਸ ਆਵਾਜ਼ 'ਤੇ ਗੰਭੀਰਤਾ ਨਾਲ ਗੌਰ ਕਰਦਿਆਂ ਮਨੁੱਖਤਾ ਦੇ ਨਾਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
Get all latest content delivered to your email a few times a month.