IMG-LOGO
ਹੋਮ ਪੰਜਾਬ: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 23 ਅਗਸਤ ਨੂੰ ਰਵਾਨਾ ਹੋਵੇਗਾ...

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 23 ਅਗਸਤ ਨੂੰ ਰਵਾਨਾ ਹੋਵੇਗਾ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ

Admin User - Aug 21, 2026 05:43 PM
IMG

ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ 23 ਅਗਸਤ 2026 ਨੂੰ ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਵੇਗਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸਮੂਹ ਸੰਗਤ ਨੂੰ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਗਿਆਨੀ ਟੇਕ ਸਿੰਘ ਨੇ ਕਿਹਾ ਕਿ ਮਾਰਚ ਦਾ ਮੁੱਖ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਪ੍ਰਤੀ ਸੰਗਤ ਨੂੰ ਜਾਗਰੂਕ ਕਰਨਾ, ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਿੱਖ ਕੌਮ ਵਿੱਚ ਗੁਰਮਤਿ ਚੇਤਨਾ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਮਤਿ ਵਿਰਸੇ ਅਤੇ ਉੱਚੇ ਅਖਲਾਕ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਇਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰਾਹੇ ਤੋਂ ਦੂਰ ਕਰਕੇ ਬਾਣੀ-ਬਾਣੇ ਅਤੇ ਅੰਮ੍ਰਿਤ ਵੇਲੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।

ਜਥੇਦਾਰ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ, ਪੰਥਕ ਸ਼ਖਸੀਅਤਾਂ, ਸਭਾ-ਸੁਸਾਇਟੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਮਾਰਚ ਦੀ ਆਰੰਭਤਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਰਚ ਪੰਥਕ ਏਕਤਾ, ਜਜ਼ਬੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ।

ਮਾਰਚ ਦੇ ਰੂਟ ਦੌਰਾਨ ਸੰਗਤ ਦੀ ਸਹੂਲਤ ਲਈ ਲੰਗਰ, ਰਿਹਾਇਸ਼ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਬੰਧਕੀ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਮਾਰਚ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.