IMG-LOGO
ਹੋਮ ਪੰਜਾਬ: ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648...

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

Admin User - Aug 21, 2026 07:10 PM
IMG

ਚੰਡੀਗੜ੍ਹ, 21 ਅਗਸਤ:

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 648 ਟਿਕਾਣਿਆਾਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

213ਵੇਂ ਦਿਨ ਪੁਲਿਸ ਟੀਮਾਂ ਨੇ 424 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,065 ਹੋਈਆਂ ਹਨ।

ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।


ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 538ਵੇਂ ਦਿਨ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 150 ਨਸ਼ੀਲੀਆਂ ਗੋਲੀਆਂ ਅਤੇ 4900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ 538 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,253 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.