ਤਾਜਾ ਖਬਰਾਂ
ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਫਿਲਹਾਲ ਜਾਰੀ ਹੈ। ਮੌਸਮ ਵਿਭਾਗ ਨੇ ਸ਼ਨੀਵਾਰ (22 ਅਗਸਤ) ਲਈ ਸੂਬੇ ਦੇ ਉੱਤਰੀ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਅਤੇ ਗਰਜ-ਚਮਕ ਦੀ ਸੰਭਾਵਨਾ ਨੂੰ ਦੇਖਦਿਆਂ 'ਯੈਲੋ ਅਲਰਟ' ਜਾਰੀ ਕੀਤਾ ਹੈ। ਹਾਲਾਂਕਿ, ਇਹ ਮੀਂਹ ਪੂਰੇ ਪੰਜਾਬ ਵਿੱਚ ਇੱਕ ਸਮਾਨ ਨਹੀਂ ਹੋਵੇਗਾ ਅਤੇ ਮੁੱਖ ਤੌਰ 'ਤੇ ਕੁਝ ਖਾਸ ਹਿੱਸਿਆਂ ਤੱਕ ਹੀ ਸੀਮਤ ਰਹੇਗਾ।
ਮੌਸਮ ਵਿਭਾਗ ਦੇ ਪੂਰਵ-ਅਨੁਮਾਨ ਅਨੁਸਾਰ ਸ਼ਨੀਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਬਰਸਾਤ ਦੀ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 75 ਫੀਸਦ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਕਪੂਰਥਲਾ, ਤਰਨਤਾਰਨ, ਨਵਾਂਸ਼ਹਿਰ ਅਤੇ ਪਟਿਆਲਾ ਵਿੱਚ 25 ਤੋਂ 50 ਫੀਸਦ ਤੱਕ ਮੀਂਹ ਦੇ ਅਸਾਰ ਹਨ। ਦੂਜੇ ਪਾਸੇ, ਦੱਖਣੀ ਮਾਲਵੇ ਦੇ ਇਲਾਕਿਆਂ ਵਿੱਚ ਸਿਰਫ਼ ਹਲਕੀ ਬੂੰਦਾ-ਬਾਂਦੀ ਹੀ ਦੇਖਣ ਨੂੰ ਮਿਲੇਗੀ।
23 ਅਗਸਤ (ਐਤਵਾਰ): ਸੂਬੇ ਵਿੱਚ ਮੌਸਮ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ 'ਤੇ ਹਲਕੀ ਬਰਸਾਤ ਹੋਣ ਦੀ ਉਮੀਦ ਹੈ।
24 ਅਗਸਤ: ਮੀਂਹ ਦੀਆਂ ਗਤੀਵਿਧੀਆਂ ਵਿੱਚ ਕਾਫ਼ੀ ਕਮੀ ਆਵੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਅਤੇ ਮਾਲਵੇ ਵਿੱਚ ਮੌਸਮ ਸਾਫ਼ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
25 ਅਗਸਤ: ਪੂਰੇ ਪੰਜਾਬ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਸਿਰਫ਼ ਉੱਤਰੀ-ਪੂਰਬੀ ਪਹਾੜੀ ਖੇਤਰਾਂ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਹੀ ਨਾਮਮਾਤਰ ਬੂੰਦਾ-ਬਾਂਦੀ ਦੇ ਆਸਾਰ ਹਨ।
Get all latest content delivered to your email a few times a month.