IMG-LOGO
ਹੋਮ ਅੰਤਰਰਾਸ਼ਟਰੀ: ਕੈਨੇਡਾ: ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਚ ਚਾਕੂਬਾਜ਼ੀ, ਅਰਦਾਸ ਦੌਰਾਨ ਹੰਗਾਮਾ...

ਕੈਨੇਡਾ: ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਚ ਚਾਕੂਬਾਜ਼ੀ, ਅਰਦਾਸ ਦੌਰਾਨ ਹੰਗਾਮਾ ਕਰਨ ਵਾਲਾ ਸ਼ੱਕੀ ਗ੍ਰਿਫ਼ਤਾਰ

Admin User - Aug 22, 2026 10:22 AM
IMG

ਕੈਨੇਡਾ ਦੇ ਅਲਬਰਟਾ ਸੂਬੇ ਅਧੀਨ ਆਉਂਦੇ ਸ਼ਹਿਰ ਐਡਮਿੰਟਨ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਦਰਦਨਾਕ ਘਟਨਾ ਵਾਪਰਨ ਨਾਲ ਭਾਈਚਾਰੇ ਵਿੱਚ ਰੋਸ਼ ਫੈਲ ਗਿਆ। ਉੱਤਰ-ਪੂਰਬੀ ਇਲਾਕੇ ਵਿੱਚ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਮੰਦਿਰ ਕੰਪਲੈਕਸ ਦੇ ਅੰਦਰ ਇੱਕ ਅਣਪਛਾਤੇ ਵਿਅਕਤੀ ਨੇ ਦੋ ਸ਼ਰਧਾਲੂਆਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਹਮਲਾਵਰ ਨੂੰ ਹਿਰਾਸਤ 'ਚ ਲੈ ਲਿਆ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਹਰਮਿਕ ਸਹਿਗਲ ਅਨੁਸਾਰ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ, ਜਦੋਂ ਵਿਆਹ ਸਮਾਗਮ ਤੋਂ ਪਹਿਲਾਂ ਸਵੇਰ ਦੀ ਅਰਦਾਸ ਚੱਲ ਰਹੀ ਸੀ। ਅਚਾਨਕ ਇੱਕ ਅਣਪਛਾਤਾ ਵਿਅਕਤੀ ਅੰਦਰ ਦਾਖ਼ਲ ਹੋਇਆ ਅਤੇ ਪ੍ਰਾਰਥਨਾ ਵਿੱਚ ਵਿਘਨ ਪਾਉਣ ਲੱਗਾ। ਉੱਥੇ ਮੌਜੂਦ ਸੰਗਤ ਨੇ ਜਦੋਂ ਉਸ ਦੇ ਗ਼ੈਰ-ਜ਼ਿੰਮੇਵਾਰਾਨਾ ਵਿਵਹਾਰ ਨੂੰ ਦੇਖ ਕੇ ਉਸ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਹ ਹੋਰ ਭੜਕ ਗਿਆ ਅਤੇ ਹਮਲਾ ਕਰ ਦਿੱਤਾ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਐਡਮਿੰਟਨ ਪੁਲਿਸ ਦੀ ਟੀਮ 14ਵੀਂ ਸਟਰੀਟ ਅਤੇ ਹਾਰਸਹਿਲ ਰੋਡ ਨੇੜੇ ਮੌਕੇ 'ਤੇ ਪਹੁੰਚੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ੱਕੀ ਨੂੰ ਕਾਬੂ ਕਰ ਲਿਆ। ਹਮਲੇ 'ਚ ਜ਼ਖ਼ਮੀ ਹੋਏ ਦੋਵੇਂ ਵਿਅਕਤੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਹਮਲੇ ਦਾ ਮੁੱਖ ਮਕਸਦ ਕੀ ਸੀ ਅਤੇ ਕੀ ਇਸ ਨੂੰ ਨਫ਼ਰਤੀ ਅਪਰਾਧ (Hate Crime) ਦੇ ਕੋਣ ਤੋਂ ਦੇਖਿਆ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.