IMG-LOGO
ਹੋਮ ਪੰਜਾਬ: ਪੰਜਾਬ ਲਈ ਮਾਣ ਵਾਲੀ ਗੱਲ: ਪਟਿਆਲਾ ਦੇ ਫਿਜ਼ਿਕਸ ਲੈਕਚਰਾਰ ਦਿਨੇਸ਼...

ਪੰਜਾਬ ਲਈ ਮਾਣ ਵਾਲੀ ਗੱਲ: ਪਟਿਆਲਾ ਦੇ ਫਿਜ਼ਿਕਸ ਲੈਕਚਰਾਰ ਦਿਨੇਸ਼ ਕੁਮਾਰ 'ਰਾਸ਼ਟਰੀ ਅਧਿਆਪਕ ਪੁਰਸਕਾਰ 2026' ਲਈ ਚੁਣੇ ਗਏ

Admin User - Aug 22, 2026 11:24 AM
IMG

ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਯੋਗਦਾਨ ਪਾ ਕੇ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਭੌਤਿਕ ਵਿਗਿਆਨ (ਫਿਜ਼ਿਕਸ) ਲੈਕਚਰਾਰ ਦਿਨੇਸ਼ ਕੁਮਾਰ ਨੇ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੂੰ ਸਿੱਖਿਆ ਖੇਤਰ ਵਿੱਚ ਨਵੀਨਤਾ ਅਤੇ ਮਿਸਾਲੀ ਸੇਵਾਵਾਂ ਬਦਲੇ ਵੱਕਾਰੀ 'ਰਾਸ਼ਟਰੀ ਅਧਿਆਪਕ ਪੁਰਸਕਾਰ 2026' ਲਈ ਚੁਣਿਆ ਗਿਆ ਹੈ। ਇਸ ਸ਼ਾਨਦਾਰ ਪ੍ਰਾਪਤੀ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿਨੇਸ਼ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਦੇ ਅਧਿਆਪਕ ਭਾਈਚਾਰੇ ਲਈ ਵੱਡਾ ਪ੍ਰੇਰਨਾ ਸਰੋਤ ਕਰਾਰ ਦਿੱਤਾ ਹੈ।


ਦੇਸ਼ ਦੇ ਸਭ ਤੋਂ ਵੱਡੇ ਅਧਿਆਪਕ ਸਨਮਾਨਾਂ ਵਿੱਚੋਂ ਇੱਕ, ਇਹ ਪੁਰਸਕਾਰ ਹਰ ਸਾਲ ਅਧਿਆਪਕ ਦਿਵਸ (5 ਸਤੰਬਰ) 'ਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤਾ ਜਾਂਦਾ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ, ਨਵੇਂ ਪ੍ਰਯੋਗਾਂ ਅਤੇ ਸਮਰਪਣ ਭਾਵਨਾ ਨਾਲ ਵਿਲੱਖਣ ਪਛਾਣ ਬਣਾਈ ਹੋਵੇ।



ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਮਿਲੀ ਇਹ ਮਾਨਤਾ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਬਦਲਦੇ ਮਿਆਰ ਅਤੇ ਅਧਿਆਪਕਾਂ ਦੀ ਮਿਹਨਤ ਦਾ ਸੱਪਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਕੂਲੀ ਸਿੱਖਿਆ ਦੇ ਸੁਧਾਰ ਲਈ ਵਚਨਬੱਧ ਹੈ। ਬੈਂਸ ਨੇ ਉਮੀਦ ਜਤਾਈ ਕਿ ਦਿਨੇਸ਼ ਕੁਮਾਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰਨਾਂ ਅਧਿਆਪਕਾਂ ਨੂੰ ਵੀ ਬਹਤਰੀਨ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.