IMG-LOGO
ਹੋਮ ਪੰਜਾਬ: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਵਧੀਕ ਜੱਜ, ਕਾਰਜਕਾਰੀ...

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਵਧੀਕ ਜੱਜ, ਕਾਰਜਕਾਰੀ ਚੀਫ਼ ਜਸਟਿਸ ਨੇ ਚੁਕਾਈ ਸਹੁੰ

Admin User - Aug 22, 2026 11:40 AM
IMG

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਨਿਆਂਪਾਲਿਕਾ ਵਿੱਚ ਲਿੰਗ ਪ੍ਰਤੀਨਿਧਤਾ (Gender Representation) ਦੇ ਮਾਮਲੇ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਹਾਈ ਕੋਰਟ ਵਿੱਚ 9 ਨਵੇਂ ਵਧੀਕ ਜੱਜਾਂ ਦੇ ਸਹੁੰ ਚੁੱਕਣ ਨਾਲ ਮਹਿਲਾ ਜੱਜਾਂ ਦੀ ਕੁੱਲ ਗਿਣਤੀ ਵੱਧ ਕੇ 19 ਹੋ ਗਈ ਹੈ। ਹਾਈ ਕੋਰਟ ਦੇ ਸਦੀ ਤੋਂ ਵੀ ਵੱਧ ਪੁਰਾਣੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਇੰਨੀ ਵੱਡੀ ਗਿਣਤੀ ਵਿੱਚ ਮਹਿਲਾ ਜੱਜ ਬੈਂਚ ਦਾ ਹਿੱਸਾ ਬਣੀਆਂ ਹਨ।


ਹਾਈ ਕੋਰਟ ਅਹਾਤੇ ਵਿੱਚ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਨਵੇਂ ਨਿਯੁਕਤ ਹੋਏ 9 ਵਧੀਕ ਜੱਜਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਤਿੰਨ ਮਹਿਲਾ ਵਕੀਲ—ਮੋਨਿਕਾ ਛਿੱਬਰ ਸ਼ਰਮਾ, ਪੂਜਾ ਚੋਪੜਾ ਅਤੇ ਦਿਵਿਆ ਸ਼ਰਮਾ ਸ਼ਾਮਲ ਹਨ। ਇਸ ਤੋਂ ਇਲਾਵਾ ਪਰਵਿੰਦਰ ਸਿੰਘ ਚੌਹਾਨ, ਹਰਮੀਤ ਸਿੰਘ ਦਿਓਲ, ਰਾਜੇਸ਼ ਗੌੜ, ਸੁਨੀਸ਼ ਬਿੰਦਲਿਸ਼, ਮਿੰਦਰਜੀਤ ਯਾਦਵ ਅਤੇ ਰਵਿੰਦਰ ਮਲਿਕ ਨੇ ਵੀ ਵਧੀਕ ਜੱਜ ਵਜੋਂ ਸਹੁੰ ਚੁੱਕੀ।


ਕੇਂਦਰ ਸਰਕਾਰ ਵੱਲੋਂ ਲੰਘੇ ਵੀਰਵਾਰ ਨੂੰ ਇਨ੍ਹਾਂ ਨਿਯੁਕਤੀਆਂ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕਾਲਜੀਅਮ ਨੇ ਤਿੰਨ ਮਹੀਨੇ ਪਹਿਲਾਂ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ ਭੇਜੀ ਸੀ। ਇਸ ਸਹੁੰ ਚੁੱਕ ਸਮਾਗਮ ਵਿੱਚ ਹਾਈ ਕੋਰਟ ਦੇ ਮੌਜੂਦਾ ਤੇ ਸੇਵਾਮੁਕਤ ਜੱਜ, ਸੀਨੀਅਰ ਅਧਿਕਾਰੀ ਅਤੇ ਨਵ-ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਨਵੀਆਂ ਨਿਯੁਕਤੀਆਂ ਨਾਲ ਹਾਈ ਕੋਰਟ ਵਿੱਚ ਮਹਿਲਾ ਜੱਜਾਂ ਦੀ ਗਿਣਤੀ ਹੁਣ ਤੱਕ ਦੇ ਉੱਚ ਪੱਧਰ 19 'ਤੇ ਪਹੁੰਚ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.