IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ 'ਚ ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਘੇਰਾਓ ਕਰਨ...

ਚੰਡੀਗੜ੍ਹ 'ਚ ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਘੇਰਾਓ ਕਰਨ ਪਹੁੰਚੇ ਈਟੀਟੀ ਅਧਿਆਪਕਾਂ 'ਤੇ ਪੁਲਿਸ ਕਾਰਵਾਈ: ਹੱਥੋਪਾਈ ਤੋਂ ਬਾਅਦ ਪ੍ਰਦਰਸ਼ਨਕਾਰੀ ਬੱਸਾਂ 'ਚ ਭਰੇ

Admin User - Aug 22, 2026 01:59 PM
IMG

ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ 180 ਐਲੀਮੈਂਟਰੀ ਟੀਚਰ ਟ੍ਰੇਨਿੰਗ (ETT) ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ। ਪਰਿਵਾਰਾਂ ਸਮੇਤ ਕੋਠੀ ਦਾ ਘੇਰਾਓ ਕਰਨ ਪਹੁੰਚੇ ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬਲ ਪ੍ਰਯੋਗ ਕੀਤਾ ਗਿਆ ਅਤੇ ਉਨ੍ਹਾਂ ਨੂੰ ਖਿੱਚ-ਧੂਹ ਕੇ ਬੱਸਾਂ ਵਿੱਚ ਭਰ ਕੇ ਮੌਕੇ ਤੋਂ ਹਟਾ ਦਿੱਤਾ ਗਿਆ।


ਘਟਨਾ ਦੀਆਂ ਸਾਹਮਣੇ ਆਈਆਂ ਵੀਡੀਓਜ਼ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀ ਅਧਿਆਪਕਾਂ ਵਿਚਾਲੇ ਤਿੱਖੀ ਝੜਪ ਅਤੇ ਧੱਕਾਮੁੱਕੀ ਹੁੰਦੀ ਸਾਫ਼ ਨਜ਼ਰ ਆ ਰਹੀ ਹੈ। ਇਸ ਦੌਰਾਨ ਯੂਨੀਅਨ ਦੀਆਂ ਮਹਿਲਾ ਮੈਂਬਰਾਂ ਨੇ ਮਰਦ ਪੁਲਿਸ ਕਰਮਚਾਰੀਆਂ 'ਤੇ ਜ਼ਬਰਦਸਤੀ ਹੱਥ ਲਗਾਉਣ ਅਤੇ ਅਣਉਚਿਤ ਵਿਵਹਾਰ ਕਰਨ ਦੇ ਸੰਗੀਨ ਦੋਸ਼ ਲਗਾਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਅਧਿਆਪਕਾਂ ਨਾਲ ਅਜਿਹਾ ਰਵੱਈਆ ਬੇਹੱਦ ਨਿੰਦਣਯੋਗ ਹੈ।


ਇਹ ਵਿਰੋਧ ਪ੍ਰਦਰਸ਼ਨ 180 ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਸਿੱਖਿਆ ਵਿਭਾਗ ਦੇ ਕਲਰਕਾਂ ਵੱਲੋਂ ਕੀਤੀਆਂ ਗਈਆਂ ਕਥਿਤ ਬੇਨਿਯਮੀਆਂ ਅਤੇ ਧੱਕੇਸ਼ਾਹੀ ਖ਼ਿਲਾਫ਼ ਉਲੀਕਿਆ ਗਿਆ ਸੀ। ਪੀੜਤ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੈਨਲ ਮੀਟਿੰਗ ਕਰਵਾਉਣ ਦੇ ਬਾਰ-ਬਾਰ ਦਿੱਤੇ ਭਰੋਸੇ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ 'ਤੇ ਭਰਤੀ ਮਾਮਲੇ ਨੂੰ ਲਮਕਾਉਣ ਲਈ ਨਵੇਂ-ਨਵੇਂ ਬਹਾਨੇ ਬਣਾਉਣ ਦਾ ਦੋਸ਼ ਲਾਇਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.