IMG-LOGO
ਹੋਮ ਪੰਜਾਬ: ਅਕਾਲੀ-ਭਾਜਪਾ ਗੱਠਜੋੜ 'ਤੇ 'ਆਪ' ਦਾ ਤਿੱਖਾ ਹਮਲਾ: ਕੁਲਦੀਪ ਧਾਲੀਵਾਲ ਨੇ...

ਅਕਾਲੀ-ਭਾਜਪਾ ਗੱਠਜੋੜ 'ਤੇ 'ਆਪ' ਦਾ ਤਿੱਖਾ ਹਮਲਾ: ਕੁਲਦੀਪ ਧਾਲੀਵਾਲ ਨੇ ਦੀਪੇਂਦਰ ਹੁੱਡਾ ਦੇ ਬਿਆਨ 'ਤੇ ਕਾਂਗਰਸ ਲੀਡਰਸ਼ਿਪ ਤੋਂ ਮੰਗੀ ਕਾਰਵਾਈ

Admin User - Aug 22, 2026 02:22 PM
IMG

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੰਭਾਵੀ ਗੱਠਜੋੜ 'ਤੇ ਤਿੱਖੇ ਸਿਆਸੀ ਵਾਰ ਕੀਤੇ ਹਨ। ਧਾਲੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਸੰਦਰਭ ਵਿੱਚ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਸਬੰਧੀ ਦਿੱਤੇ ਗਏ ਬਿਆਨ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਾਂਗਰਸ ਹਾਈਕਮਾਂਡ ਤੋਂ ਤੁਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।


'ਆਪ' ਬੁਲਾਰੇ ਨੇ ਆਖਿਆ ਕਿ 1984 ਦੇ ਦੰਗਿਆਂ ਦੌਰਾਨ ਬੇਰਹਿਮੀ ਨਾਲ ਮਾਰੇ ਗਏ ਸਿੱਖਾਂ ਦੇ ਜ਼ਖ਼ਮ ਅੱਜ ਵੀ ਅੱਲੇ ਹਨ। ਅਜਿਹੇ ਗੰਭੀਰ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਣਾ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੁੱਡਾ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਸਿੱਖ ਕੌਮ ਅੰਦਰ ਗ਼ਲਤ ਸੰਦੇਸ਼ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਅਤੇ ਚਰਨਜੀਤ ਚੰਨੀ ਦੀ ਚੁੱਪ 'ਤੇ ਵੀ ਸਵਾਲ ਖੜ੍ਹੇ ਕੀਤੇ।


ਪ੍ਰੈੱਸ ਕਾਨਫ਼ਰੰਸ ਦੌਰਾਨ ਕੁਲਦੀਪ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ 'ਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਨੂੰ ਘੇਰਿਆ। ਉਨ੍ਹਾਂ ਲਾਲ ਕ੍ਰਿਸ਼ਨ ਅਡਵਾਨੀ ਦੀ ਪੁਸਤਕ 'ਮਾਈ ਕੰਟਰੀ ਮਾਈ ਲਾਈਫ਼' ਅਤੇ ਕਿਸਾਨੀ ਅੰਦੋਲਨ ਦਾ ਹਵਾਲਾ ਦਿੰਦਿਆਂ ਪੁੱਛਿਆ ਕਿ ਪੰਜਾਬ ਦੇ ਹੱਕਾਂ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਅਜਿਹੀ ਪਾਰਟੀ ਨਾਲ ਮੁੜ ਸਾਂਝ ਕਿਵੇਂ ਪਾ ਸਕਦਾ ਹੈ? ਧਾਲੀਵਾਲ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਚਾਹੇ ਕੋਈ ਵੀ ਗੱਠਜੋੜ ਕਰ ਲੈਣ, ਭਗਵੰਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਕਰਕੇ ਪੰਜਾਬ ਦੇ ਲੋਕ ਚਟਾਨ ਵਾਂਗ 'ਆਪ' ਦੇ ਨਾਲ ਖੜ੍ਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.