ਤਾਜਾ ਖਬਰਾਂ
ਰਾਜਾ ਵੜਿੰਗ ਦੇ ਵਕੀਲ ਵੱਲੋਂ ਭੇਜੇ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁਸਤਫਾ ਨੇ ਇੱਕ ਇੰਟਰਵਿਊ ਦੌਰਾਨ ਰਾਜਾ ਵੜਿੰਗ ਸਬੰਧੀ ਕੁਝ ਅਜਿਹੀਆਂ ਟਿੱਪਣੀਆਂ ਕੀਤੀਆਂ, ਜੋ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ।
ਨੋਟਿਸ ਵਿੱਚ ਮੁਹੰਮਦ ਮੁਸਤਫਾ ਨੂੰ ਕਿਹਾ ਗਿਆ ਹੈ ਕਿ ਉਹ ਨਿਰਧਾਰਤ 48 ਘੰਟਿਆਂ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਕਥਿਤ ਤੌਰ ’ਤੇ ਬਦਨਾਮ ਕਰਨ ਵਾਲੇ ਬਿਆਨਾਂ ਨੂੰ ਵਾਪਸ ਲੈਣ। ਵੜਿੰਗ ਦੇ ਪੱਖ ਮੁਤਾਬਕ, ਜੇਕਰ ਇਸ ਮਿਆਦ ਦੌਰਾਨ ਤਸੱਲੀਬਖਸ਼ ਜਵਾਬ ਨਾ ਮਿਲਿਆ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਕਾਨੂੰਨੀ ਨੋਟਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹੁਣ ਨਜ਼ਰ ਮੁਹੰਮਦ ਮੁਸਤਫਾ ਦੇ ਜਵਾਬ ’ਤੇ ਟਿਕੀ ਹੋਈ ਹੈ।
Get all latest content delivered to your email a few times a month.