ਤਾਜਾ ਖਬਰਾਂ
ਸੁਖਬੀਰ ਬਾਦਲ ਹਾਲ ਹੀ ਵਿੱਚ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਤੋਂ ਬਾਅਦ ਦਿੱਲੀ ਵਿੱਚ ਆਰਾਮ ਕਰ ਰਹੇ ਹਨ। ਇਸ ਮੁਲਾਕਾਤ ਨੂੰ ਸਿਆਸੀ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਭਾਜਪਾ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਬਿਆਨ ਦਿੱਤੇ ਜਾ ਚੁੱਕੇ ਹਨ। ਮਜੀਠੀਆ ਨੇ ਕਿਹਾ ਸੀ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਨੂੰ ਮੁੜ ਇਕੱਠੇ ਦੇਖਣਾ ਚਾਹੁੰਦੇ ਹਨ।
ਨਾਂਦੇੜ ਪੁਲਿਸ ਮੁਤਾਬਕ 13 ਅਗਸਤ ਨੂੰ ਦੁਪਹਿਰ ਕਰੀਬ 2 ਵਜੇ ਮਾਤਾ ਸਾਹਿਬ ਗੁਰਦੁਆਰਾ ਸਾਹਿਬ ਤੋਂ ਵਾਪਸੀ ਦੌਰਾਨ ਇੱਕ ਸੇਵਾਦਾਰ ਨੇ ਸੁਖਬੀਰ ਬਾਦਲ ’ਤੇ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਸੁਖਬੀਰ ਬਾਦਲ ਦੇ ਸੱਜੇ ਹੱਥ ’ਤੇ ਸੱਟ ਲੱਗੀ, ਜਦਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਐੱਸਪੀਯੂ ਦੇ ਇੱਕ ਇੰਸਪੈਕਟਰ ਨੂੰ ਵੀ ਹੱਥ ’ਤੇ ਮਾਮੂਲੀ ਸੱਟ ਲੱਗੀ।
ਪੁਲਿਸ ਨੇ ਮੌਕੇ ’ਤੇ ਹੀ ਹਮਲਾਵਰ ਨੂੰ ਕਾਬੂ ਕਰ ਲਿਆ ਸੀ। ਉਸ ਦੀ ਪਛਾਣ ਕਰੀਬ 60 ਤੋਂ 62 ਸਾਲਾ ਜਸਪਾਲ ਸਿੰਘ ਵਜੋਂ ਕੀਤੀ ਗਈ, ਜੋ ਪਿਛਲੇ ਲਗਭਗ ਦੋ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ ਅਤੇ ਮੂਲ ਰੂਪ ਵਿੱਚ ਪੁਣੇ ਦਾ ਰਹਿਣ ਵਾਲਾ ਦੱਸਿਆ ਗਿਆ।
ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੁੱਸੇ ਦੀ ਗੱਲ ਕਹੀ ਸੀ, ਹਾਲਾਂਕਿ ਹਮਲੇ ਦੇ ਅਸਲ ਕਾਰਨ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਹੁਣ ਤੱਕ ਹਮਲਾਵਰ ਦਾ ਕਿਸੇ ਗੈਂਗ ਜਾਂ ਅਪਰਾਧਿਕ ਪਿਛੋਕੜ ਨਾਲ ਸਬੰਧ ਨਹੀਂ ਮਿਲਿਆ ਅਤੇ ਕਿਸੇ ਸਿਆਸੀ ਸਾਜ਼ਿਸ਼ ਦੀ ਵੀ ਪੁਸ਼ਟੀ ਨਹੀਂ ਹੋਈ।
ਨਾਂਦੇੜ ਪੁਲਿਸ ਦੇ ਨਾਲ ਏਟੀਐੱਸ ਅਤੇ ਹੋਰ ਜਾਂਚ ਏਜੰਸੀਆਂ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਮੁਤਾਬਕ ਸੁਖਬੀਰ ਸਿੰਘ ਬਾਦਲ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ।
Get all latest content delivered to your email a few times a month.