IMG-LOGO
ਹੋਮ ਪੰਜਾਬ: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਤੋਂ ਹੋਵੇਗਾ...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਤੋਂ ਹੋਵੇਗਾ ਸ਼ੁਰੂ, 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ’ਚ ਹੋਵੇਗਾ ਸੰਪੂਰਨ

Admin User - Aug 22, 2026 06:41 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੁਰੂ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗਾ। ਇਹ ਮਾਰਚ ਪੰਥਕ ਰਵਾਇਤਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ ਅਤੇ ਮਾਲਵਾ ਤੇ ਪੁਆਧ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਲੰਘੇਗਾ। ਇਸ ਦਾ ਸਮਾਪਨ 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

ਮਾਰਚ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿੱਚ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮਾਰਚ ਦਾ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦਾ ਪ੍ਰਚਾਰ, ਪੰਥਕ ਏਕਤਾ ਮਜ਼ਬੂਤ ਕਰਨਾ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਇਤਿਹਾਸ ਨਾਲ ਜੋੜਨ, ਅੰਮ੍ਰਿਤ ਛਕਣ ਲਈ ਪ੍ਰੇਰਿਤ ਕਰਨ ਅਤੇ ਬੱਚਿਆਂ ਨੂੰ ਸਿੱਖਿਆ ਤੇ ਹੁਨਰ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਮਾਰਚ ਰਾਹੀਂ ਪੰਜਾਬੀਆਂ ਨੂੰ ਆਪਣੀਆਂ ਜ਼ਮੀਨਾਂ ਨਾ ਵੇਚਣ, ਪੰਜਾਬ ਵਿੱਚ ਹੀ ਮਿਹਨਤ ਕਰਕੇ ਰੋਜ਼ਗਾਰ ਕਰਨ, ਆਪਸੀ ਟਕਰਾਅ ਤੋਂ ਬਚਣ ਅਤੇ ਧੀਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖਾਂ ਦੀ ਘੱਟ ਰਹੀ ਅਬਾਦੀ ਅਤੇ ਪੰਥ ਵਿਰੋਧੀ ਸੋਚ ਪ੍ਰਤੀ ਸੰਗਤ ਨੂੰ ਸੁਚੇਤ ਕਰਨ ਦਾ ਮਕਸਦ ਵੀ ਰੱਖਿਆ ਗਿਆ ਹੈ।

ਜਥੇਦਾਰ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਪਹਿਲੇ ਪੜਾਅ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਪ੍ਰਬੰਧ ਸ਼ਲਾਘਾਯੋਗ ਰਹੇ ਹਨ ਅਤੇ ਦੂਜੇ ਪੜਾਅ ਨੂੰ ਸਫਲ ਬਣਾਉਣ ਲਈ ਵੀ ਸੰਸਥਾ ਵੱਲੋਂ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.