IMG-LOGO
ਹੋਮ ਪੰਜਾਬ: ਬਟਾਲਾ ‘ਚ ਕਾਂਗਰਸ ਨੂੰ ਝਟਕਾ: ਕੋਹਾੜ ਪਿੰਡ ਦੇ ਕਈ ਵਰਕਰ...

ਬਟਾਲਾ ‘ਚ ਕਾਂਗਰਸ ਨੂੰ ਝਟਕਾ: ਕੋਹਾੜ ਪਿੰਡ ਦੇ ਕਈ ਵਰਕਰ ‘ਆਪ’ 'ਚ ਸ਼ਾਮਲ, ਸ਼ੈਰੀ ਕਲਸੀ ਨੇ ਕੀਤਾ ਸਵਾਗਤ

Admin User - Aug 22, 2026 08:07 PM
IMG

ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਕੋਹਾੜ ਵਿੱਚ ਕਾਂਗਰਸ ਪਾਰਟੀ ਨਾਲ ਜੁੜੇ ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਹੋਏ ਇਸ ਸਮਾਗਮ ਦੌਰਾਨ ਨਵੇਂ ਮੈਂਬਰਾਂ ਨੇ ‘ਆਪ’ ਦਾ ਪੱਲਾ ਫੜਿਆ।

ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ‘ਆਪ’ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਵਿਕਾਸ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ।

ਵਿਧਾਇਕ ਨੇ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਬਟਾਲਾ ਸ਼ਹਿਰ ਨੂੰ ਪੰਜਾਬ ਦੇ ਸੁੰਦਰ ਅਤੇ ਮੋਹਰੀ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ।

ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਨਗਰ ਨਿਗਮ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਸ਼ਹਿਰ ਦੇ ਹਿੱਤ ਵਿੱਚ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਇਸ ਮੌਕੇ ‘ਆਪ’ ਵਿੱਚ ਸ਼ਾਮਲ ਹੋਏ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਹ ਵਿਧਾਇਕ ਸ਼ੈਰੀ ਕਲਸੀ ਦੀ ਕਾਰਜਸ਼ੈਲੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਸਮਾਗਮ ਵਿੱਚ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਪਿੰਡ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.