ਤਾਜਾ ਖਬਰਾਂ
ਮਾਨ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਅਤੇ ਇਨਸਾਨੀਅਤ ਦੇ ਆਧਾਰ ’ਤੇ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਬਿਮਾਰ ਮਾਂ ਨੂੰ ਮਿਲ ਸਕਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਰਹਿ ਸਕਣ।
ਉਨ੍ਹਾਂ ਕਿਹਾ ਕਿ ਹਵਾਰਾ ਨੂੰ ਪੈਰੋਲ ਦੇਣ ਨਾਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ। ਮਾਨ ਨੇ ਇਹ ਵੀ ਭਰੋਸਾ ਦਿੱਤਾ ਕਿ ਪੈਰੋਲ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰੋਟੋਕੋਲ ਪੂਰੇ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾਵੇਗਾ।
ਇਸ ਪੱਤਰ ਦੀਆਂ ਕਾਪੀਆਂ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਅਤੇ ਡਾਇਰੈਕਟਰ ਜਨਰਲ (ਜੇਲ੍ਹਾਂ) ਆਨੰਦ ਮੋਹਨ ਨੂੰ ਵੀ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ।
ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਖ ਜਥੇਬੰਦੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਵਾਰਾ ਦੀ ਮਾਤਾ ਦੀ ਵਿਗੜਦੀ ਸਿਹਤ ਨੂੰ ਦੇਖਦਿਆਂ ਉਨ੍ਹਾਂ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਜਾ ਚੁੱਕੀ ਹੈ।
Get all latest content delivered to your email a few times a month.