ਤਾਜਾ ਖਬਰਾਂ
ਪੀੜਤ ਮਹਿਲਾ ਦੀ ਪਛਾਣ ਕਰਤਾਰਪੁਰ ਵਾਸੀ ਉਮੰਗ ਬੱਸੀ ਦੀ ਪਤਨੀ ਨੇਹਾ ਵਜੋਂ ਹੋਈ ਹੈ। ਗੰਭੀਰ ਹਾਲਤ ਵਿੱਚ ਉਸ ਨੂੰ ਜਲੰਧਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਦੋਸ਼ ਹੈ ਕਿ ਹਸਪਤਾਲ ਪਹੁੰਚਾਉਣ ਤੋਂ ਬਾਅਦ ਪਤੀ ਅਤੇ ਸੱਸ ਮਹਿਲਾ ਨੂੰ ਉੱਥੇ ਛੱਡ ਕੇ ਉਸ ਦੀ 6 ਸਾਲਾ ਧੀ ਨੂੰ ਨਾਲ ਲੈ ਕੇ ਫਰਾਰ ਹੋ ਗਏ।
ਪੁਲਿਸ ਮੁਤਾਬਕ ਪੀੜਤਾ ਦੇ ਪੇਕੇ ਧੂਰੀ ਵਿੱਚ ਹਨ। ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ ਮਹਿਲਾ ਨੇ ਜੱਜ ਦੇ ਸਾਹਮਣੇ ਲਿਖਤੀ ਬਿਆਨ ਵੀ ਦਰਜ ਕਰਵਾਏ ਹਨ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਦੀ ਸਿਹਤ ਵਿੱਚ ਸੁਧਾਰ ਹੋਣ ਅਤੇ ਵੈਂਟੀਲੇਟਰ ਤੋਂ ਹਟਾਏ ਜਾਣ ਤੋਂ ਬਾਅਦ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਪਰਿਵਾਰ ਵੱਲੋਂ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਮਹਿਲਾ ਨੂੰ ਆਪਣੇ ਪਤੀ ਦੇ ਕਿਸੇ ਹੋਰ ਲੜਕੀ ਨਾਲ ਕਥਿਤ ਸਬੰਧਾਂ ਬਾਰੇ ਪਤਾ ਲੱਗ ਗਿਆ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਅਕਸਰ ਵਿਵਾਦ ਰਹਿੰਦਾ ਸੀ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਲਿਸ ਜਾਂਚ ਕਰ ਰਹੀ ਹੈ।
ਫਿਲਹਾਲ ਫੋਰਟਿਸ ਹਸਪਤਾਲ ਵੱਲੋਂ ਮਹਿਲਾ ਦੀ ਸਿਹਤ ਸਬੰਧੀ ਕੋਈ ਅਧਿਕਾਰਤ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।
Get all latest content delivered to your email a few times a month.