ਤਾਜਾ ਖਬਰਾਂ
ਜਾਣਕਾਰੀ ਮੁਤਾਬਕ ਰਾਤ ਕਰੀਬ 9:09 ਵਜੇ ਅਜੈ ਗਿੱਲ ਆਪਣੇ ਦੋਸਤਾਂ ਨਾਲ ਮਹਿੰਦਰਾ ਇਲੈਕਟ੍ਰਿਕ ਕਾਰ ਵਿੱਚ ਮੱਧ ਮਾਰਗ ’ਤੇ ਸੈਕਟਰ-17 ਸਥਿਤ ਇੱਕ ਸ਼ਰਾਬ ਦੀ ਦੁਕਾਨ ਨੇੜੇ ਰੁਕਿਆ। ਇਸ ਦੌਰਾਨ ਉਸ ਦੇ ਹੱਥ ਵਿੱਚ ਮੌਜੂਦ ਪਿਸਤੌਲ ਚੱਲ ਗਿਆ ਅਤੇ ਗੋਲੀ ਉਸ ਦੇ ਸਿਰ ਵਿੱਚ ਲੱਗ ਗਈ। ਗੰਭੀਰ ਜ਼ਖਮੀ ਹੋਏ ਅਜੈ ਨੂੰ ਦੋਸਤ ਤੁਰੰਤ ਸੈਕਟਰ-16 ਦੇ ਜੀਐਮਐਸਐਚ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੈਕਟਰ-17 ਦੀ ਪੁਲਿਸ ਅਤੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ। ਜਾਂਚ ਦੌਰਾਨ ਪੁਲਿਸ ਨੇ ਕਾਰ ਵਿੱਚੋਂ ਇੱਕ ਲਾਇਸੈਂਸੀ ਪਿਸਤੌਲ ਬਰਾਮਦ ਕੀਤਾ ਹੈ।
ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਅਚਾਨਕ ਚੱਲੀ ਸੀ ਜਾਂ ਫਿਰ ਇਹ ਜਾਣਬੁੱਝ ਕੇ ਕੀਤੀ ਗਈ ਗੋਲੀਬਾਰੀ ਦਾ ਮਾਮਲਾ ਹੈ। ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਫੋਰੈਂਸਿਕ ਜਾਂਚ ਵੀ ਕਰਵਾਈ ਜਾ ਰਹੀ ਹੈ। ਪੁਲਿਸ ਵੱਲੋਂ ਅਜੈ ਦੇ ਨਾਲ ਮੌਜੂਦ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਮਲੇ ਦੀ ਅਸਲ ਸਥਿਤੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
Get all latest content delivered to your email a few times a month.