IMG-LOGO
ਹੋਮ ਪੰਜਾਬ: ਪੰਜਾਬ ਯੂਥ ਰਨ ‘ਚ ਗੂੰਜਿਆ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ,...

ਪੰਜਾਬ ਯੂਥ ਰਨ ‘ਚ ਗੂੰਜਿਆ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ, ਮਨੀਸ਼ ਸਿਸੋਦੀਆ ਨੇ ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ

Admin User - Aug 23, 2026 01:13 PM
IMG

ਜਲੰਧਰ ਦੇ ਮਾਡਲ ਟਾਊਨ ਸਥਿਤ ਸ਼ਿਵਾਨੀ ਪਾਰਕ ਵਿੱਚ ਪੰਜਾਬ ਯੂਥ ਰਨ ਤਹਿਤ 5 ਕਿਲੋਮੀਟਰ ਮੈਰਾਥਨ ਦੌੜ ਕਰਵਾਈ ਗਈ। ਇਸ ਦੌੜ ਵਿੱਚ ਬੱਚਿਆਂ, ਮਹਿਲਾਵਾਂ ਅਤੇ ਨੌਜਵਾਨਾਂ ਸਮੇਤ ਸੈਂਕੜੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਮੈਰਾਥਨ ਦੌਰਾਨ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ। ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਨਸ਼ਿਆਂ ਦੀ ਬਜਾਏ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਵਧ ਰਹੇ ਹਨ।

ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸਿਸੋਦੀਆ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ‘ਉੱਡਦਾ ਪੰਜਾਬ’ ਕਿਹਾ ਜਾਣ ਲੱਗ ਪਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ‘ਖੇਡਦਾ ਤੇ ਦੌੜਦਾ ਪੰਜਾਬ’ ਬਣਾਉਣ ਵੱਲ ਕਦਮ ਚੁੱਕੇ ਹਨ।

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸੇ ਜਾਣ ਸਬੰਧੀ ਸਵਾਲ ‘ਤੇ ਸਿਸੋਦੀਆ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਕਤਲਾਂ ਅਤੇ ਧਾਰਮਿਕ ਸਥਾਨਾਂ ਨਾਲ ਜੁੜੇ ਵਿਵਾਦਾਂ ਵਿੱਚ ਨਾਮਜ਼ਦ ਰਿਹਾ ਹੋਵੇ, ਉਹ ਉਨ੍ਹਾਂ ਲਈ ਰੋਲ ਮਾਡਲ ਨਹੀਂ ਹੋ ਸਕਦਾ।

ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਤੋਂ ਡਰੀਆਂ ਹੋਈਆਂ ਹਨ ਅਤੇ ਇਕੱਠੇ ਹੋ ਕੇ ਆਪਣੀ ਸਿਆਸੀ ਸਥਿਤੀ ਬਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਮੇਂ ਦੌਰਾਨ ਨਸ਼ਿਆਂ ਕਾਰਨ ਹੋਏ ਨੁਕਸਾਨ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਮੈਰਾਥਨ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੀ ਨਵੀਂ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਖੇਡਾਂ ਨਾਲ ਜੁੜਿਆ ਪੰਜਾਬ ਬਣਾਉਣ ਲਈ ਅੱਗੇ ਆ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.