ਤਾਜਾ ਖਬਰਾਂ
ਮੀਟਿੰਗ ਦੌਰਾਨ ਘੁਬਾਇਆ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਰੁਖ਼ ਤੋਂ ਵੱਖਰਾ ਸਟੈਂਡ ਲੈਂਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੁੱਲ੍ਹ ਕੇ ਹਮਾਇਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹੋਣਗੇ।
ਸ਼ੇਰ ਸਿੰਘ ਘੁਬਾਇਆ ਨੇ ਰਾਜਾ ਵੜਿੰਗ ਵੱਲੋਂ ਟਿਕਟਾਂ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇਣ ਦਾ ਅਧਿਕਾਰ ਸਿਰਫ਼ ਪੰਜਾਬ ਕਾਂਗਰਸ ਪ੍ਰਧਾਨ ਕੋਲ ਨਹੀਂ ਹੈ, ਸਗੋਂ ਅੰਤਿਮ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਿਕਟਾਂ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਮਿਲਣੀਆਂ ਚਾਹੀਦੀਆਂ ਹਨ।
ਫਾਜ਼ਿਲਕਾ ਵਿੱਚ ਹੋਈ ਇਸ ਮੀਟਿੰਗ ਵਿੱਚ ਘੁਬਾਇਆ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਸਮੇਤ ਉਨ੍ਹਾਂ ਦੇ ਸਮਰਥਕ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ। ਮੀਟਿੰਗ ਵਿੱਚ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਗਿਆ।
ਘੁਬਾਇਆ ਦੇ ਤਾਜ਼ਾ ਬਿਆਨਾਂ ਨਾਲ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਅਤੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ।
Get all latest content delivered to your email a few times a month.