IMG-LOGO
ਹੋਮ ਰਾਸ਼ਟਰੀ: ਰੱਖਿਆ ਮੰਤਰਾਲੇ ਦੀ ਅਧਿਕਾਰੀ ਦੀ ਪੱਖੇ ਨਾਲ ਲਟਕੀ ਮਿਲੀ ਲਾਸ਼,...

ਰੱਖਿਆ ਮੰਤਰਾਲੇ ਦੀ ਅਧਿਕਾਰੀ ਦੀ ਪੱਖੇ ਨਾਲ ਲਟਕੀ ਮਿਲੀ ਲਾਸ਼, 3 ਮਹੀਨੇ ਦੀ ਗਰਭਵਤੀ ਸੀ ਨਾਜ਼ੀਆ; ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼

Admin User - Aug 23, 2026 02:39 PM
IMG

ਦਿੱਲੀ ਦੇ ਦਵਾਰਕਾ ਇਲਾਕੇ ਵਿੱਚ ਰੱਖਿਆ ਮੰਤਰਾਲੇ ਵਿੱਚ ਅਸਿਸਟੈਂਟ ਸੈਕਸ਼ਨ ਅਫਸਰ ਵਜੋਂ ਤਾਇਨਾਤ 30 ਸਾਲਾ ਨਾਜ਼ੀਆ ਖਾਨਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰ ਮੁਤਾਬਕ ਨਾਜ਼ੀਆ ਤਿੰਨ ਮਹੀਨੇ ਦੀ ਗਰਭਵਤੀ ਸੀ। ਉਸ ਦੀ ਲਾਸ਼ ਘਰ ਵਿੱਚ ਫਾਹੇ ਨਾਲ ਲਟਕਦੀ ਮਿਲੀ। ਮਾਮਲੇ ਤੋਂ ਬਾਅਦ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ਅਤੇ ਸਹੁਰਿਆਂ ’ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਦੇ ਗੰਭੀਰ ਦੋਸ਼ ਲਗਾਏ ਹਨ।

ਐਫਆਈਆਰ ਮੁਤਾਬਕ ਨਾਜ਼ੀਆ ਦਾ ਵਿਆਹ 11 ਅਪ੍ਰੈਲ 2026 ਨੂੰ ਆਜ਼ਮ ਅਲੀ ਖਾਨ ਨਾਲ ਹੋਇਆ ਸੀ। ਉਸ ਦੇ ਪਿਤਾ ਤਵਾਬ ਖਾਨ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਹੀ ਨਾਜ਼ੀਆ ਨੂੰ ਉਸ ਦਾ ਪਤੀ, ਸੱਸ ਸਮੀਮ ਨਿਸ਼ਾ, ਸਹੁਰਾ ਬਾਬਰ ਅਲੀ ਖਾਨ ਅਤੇ ਹੋਰ ਪਰਿਵਾਰਕ ਮੈਂਬਰ ਕਥਿਤ ਤੌਰ ’ਤੇ ਪਰੇਸ਼ਾਨ ਕਰਦੇ ਸਨ।

ਪਰਿਵਾਰ ਦਾ ਦਾਅਵਾ ਹੈ ਕਿ ਨਾਜ਼ੀਆ ਫੋਨ ਰਾਹੀਂ ਲਗਾਤਾਰ ਆਪਣੇ ਨਾਲ ਹੋ ਰਹੇ ਕਥਿਤ ਦੁਰਵਿਵਹਾਰ ਅਤੇ ਘਰੇਲੂ ਪਰੇਸ਼ਾਨੀ ਬਾਰੇ ਦੱਸਦੀ ਰਹੀ। ਪੇਕੇ ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਉਸ ਨੂੰ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਅਤੇ ਕਈ ਵਾਰ ਘਰੋਂ ਕੱਢਣ ਦੀ ਗੱਲ ਵੀ ਕੀਤੀ ਗਈ।

ਐਫਆਈਆਰ ਅਨੁਸਾਰ 21 ਅਗਸਤ ਦੀ ਸਵੇਰ ਕਰੀਬ 4 ਵਜੇ ਨਾਜ਼ੀਆ ਦੇ ਪਰਿਵਾਰ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ। ਪਰਿਵਾਰ ਤੁਰੰਤ ਮੌਕੇ ’ਤੇ ਪਹੁੰਚਿਆ। ਉਨ੍ਹਾਂ ਨੇ ਮੌਤ ਦੇ ਹਾਲਾਤਾਂ ’ਤੇ ਸ਼ੱਕ ਜਤਾਉਂਦਿਆਂ ਦੋਸ਼ ਲਗਾਇਆ ਕਿ ਨਾਜ਼ੀਆ ਦੀ ਹੱਤਿਆ ਕਰਕੇ ਮਾਮਲੇ ਨੂੰ ਖੁਦਕੁਸ਼ੀ ਦਾ ਰੂਪ ਦਿੱਤਾ ਗਿਆ ਹੋ ਸਕਦਾ ਹੈ।

ਪੁਲਿਸ ਮੁਤਾਬਕ ਨਾਜ਼ੀਆ ਦੇ ਪਤੀ ਨੇ ਦੱਸਿਆ ਕਿ ਦੋਵਾਂ ਵਿਚਕਾਰ ਝਗੜਾ ਹੋਣ ਤੋਂ ਬਾਅਦ ਉਹ ਇੱਕ ਕਮਰੇ ਵਿੱਚ ਚਲਾ ਗਿਆ ਅਤੇ ਦਰਵਾਜ਼ਾ ਬੰਦ ਕਰ ਲਿਆ। ਕੁਝ ਸਮੇਂ ਬਾਅਦ ਉਸ ਨੇ ਨਾਜ਼ੀਆ ਨੂੰ ਖਿੜਕੀ ਨਾਲ ਲਟਕਿਆ ਹੋਇਆ ਦੇਖਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਕ੍ਰਾਈਮ ਟੀਮ ਮੌਕੇ ’ਤੇ ਪਹੁੰਚੀ। ਟੀਮ ਨੇ ਘਟਨਾ ਸਥਾਨ ਦੀ ਜਾਂਚ ਕਰਕੇ ਫੋਟੋਆਂ ਅਤੇ ਹੋਰ ਸਬੂਤ ਇਕੱਠੇ ਕੀਤੇ।

ਲਾਸ਼ ਨੂੰ ਪੋਸਟਮਾਰਟਮ ਲਈ ਡੀਡੀਯੂ ਹਸਪਤਾਲ ਦੇ ਮੁਰਦਾਘਰ ਭੇਜਿਆ ਗਿਆ। ਬਾਅਦ ਵਿੱਚ ਮ੍ਰਿਤਕਾ ਦੇ ਪਿਤਾ ਅਤੇ ਭਰਾ ਦੇ ਬਿਆਨ ਕਾਰਜਕਾਰੀ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤੇ ਗਏ।

ਪੇਕੇ ਪਰਿਵਾਰ ਨੇ ਨਾਜ਼ੀਆ ਦੀ ਮੌਤ ਦੀ ਡੂੰਘਾਈ ਨਾਲ ਜਾਂਚ, ਪੋਸਟਮਾਰਟਮ ਦੀ ਵੀਡੀਓਗ੍ਰਾਫੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਘਟਨਾ ਸਥਾਨ ਤੋਂ ਮਿਲੇ ਸਬੂਤਾਂ, ਪਰਿਵਾਰਕ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਲਗਾਇਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.