ਤਾਜਾ ਖਬਰਾਂ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਧੀਮੀ ਪੈਣ ਦੇ ਸੰਕੇਤ ਹਨ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਬਾਰਿਸ਼ ਦਰਜ ਕੀਤੀ ਗਈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਭ ਤੋਂ ਵੱਧ 46.5 ਮਿਲੀਮੀਟਰ ਮੀਂਹ ਪਿਆ। ਸੋਮਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ, ਜਿਸ ਤੋਂ ਬਾਅਦ ਮੰਗਲਵਾਰ ਤੋਂ ਮਾਨਸੂਨ ਦੀਆਂ ਗਤੀਵਿਧੀਆਂ ਕਾਫ਼ੀ ਘੱਟ ਜਾਣਗੀਆਂ।
ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦੇ ਬਾਵਜੂਦ 37.0 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇਸ ਤੋਂ ਇਲਾਵਾ ਚੰਡੀਗੜ੍ਹ 'ਚ 34.1, ਪਟਿਆਲਾ 'ਚ 34.7, ਅੰਮ੍ਰਿਤਸਰ 'ਚ 34.3 ਅਤੇ ਲੁਧਿਆਣਾ 'ਚ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਵੱਲੋਂ ਫਿਲਹਾਲ ਸੂਬੇ ਲਈ ਕੋਈ ਮੌਸਮੀ ਚੇਤਾਵਨੀ (Alert) ਜਾਰੀ ਨਹੀਂ ਕੀਤੀ ਗਈ ਹੈ।
24 ਅਗਸਤ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਮੀਂਹ ਦੀ ਉਮੀਦ ਹੈ, ਜਦਕਿ ਕੇਂਦਰੀ ਅਤੇ ਪੱਛਮੀ ਜ਼ਿਲ੍ਹਿਆਂ 'ਚ ਹਲਕੀ ਜਾਂ ਛਿੱਟਪੁੱਟ ਬਾਰਿਸ਼ ਹੋ ਸਕਦੀ ਹੈ।
25 ਤੋਂ 27 ਅਗਸਤ: ਮਾਨਸੂਨ ਦੀ ਗਤੀ ਧੀਮੀ ਰਹੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ 'ਚ ਹੀ ਹਲਕਾ ਮੀਂਹ ਪਵੇਗਾ, ਜਦਕਿ ਮਾਲਵਾ ਅਤੇ ਕੇਂਦਰੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ।
Get all latest content delivered to your email a few times a month.