IMG-LOGO
ਹੋਮ ਪੰਜਾਬ: ਪੰਜਾਬ ਚੋਣਾਂ 2027 'ਤੇ ਭਾਜਪਾ ਦੀ ਨਜ਼ਰ: ਰਾਸ਼ਟਰੀ ਜਨਰਲ ਸਕੱਤਰ...

ਪੰਜਾਬ ਚੋਣਾਂ 2027 'ਤੇ ਭਾਜਪਾ ਦੀ ਨਜ਼ਰ: ਰਾਸ਼ਟਰੀ ਜਨਰਲ ਸਕੱਤਰ ਬੀਐੱਲ ਸੰਤੋਸ਼ ਦੋ ਦਿਨਾਂ ਦੌਰੇ 'ਤੇ; 5 ਜ਼ੋਨਾਂ 'ਚ ਕਰਨਗੇ ਅਹਿਮ ਮੀਟਿੰਗਾਂ

Admin User - Aug 24, 2026 11:05 AM
IMG

ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅਗਾਮੀ ਸਿਆਸੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀਐੱਲ ਸੰਤੋਸ਼ ਦੋ ਦਿਨਾਂ ਪੰਜਾਬ ਦੌਰੇ 'ਤੇ ਪਹੁੰਚ ਰਹੇ ਹਨ। ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਅਤੇ ਸੰਗਠਨ ਜਨਰਲ ਸਕੱਤਰ ਮੰਥਰੀ ਸ੍ਰੀਨਿਵਾਸੁਲੂ ਵੀ ਵੱਖ-ਵੱਖ ਬੈਠਕਾਂ 'ਚ ਸ਼ਾਮਲ ਰਹਿਣਗੇ।


ਦੌਰੇ ਦੀ ਸ਼ੁਰੂਆਤ ਦੌਰਾਨ ਬੀਐੱਲ ਸੰਤੋਸ਼ ਪਟਿਆਲਾ ਅਤੇ ਬਠਿੰਡਾ ਵਿਖੇ ਪਾਰਟੀ ਅਹੁਦੇਦਾਰਾਂ ਨਾਲ ਪਹਿਲੇ ਗੇੜ ਦੀਆਂ ਬੈਠਕਾਂ ਕਰਨਗੇ। ਆਪਣੇ ਦੋ ਦਿਨਾਂ ਦੌਰੇ ਦੌਰਾਨ ਉਹ ਸੂਬੇ ਦੇ 5 ਵੱਖ-ਵੱਖ ਜ਼ੋਨਾਂ ਵਿੱਚ ਮੰਡਲ ਪ੍ਰਧਾਨਾਂ ਤੋਂ ਲੈ ਕੇ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਚੋਣ ਰਣਨੀਤੀ 'ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਠਾਨਕੋਟ ਸਮੇਤ ਹੋਰ ਸ਼ਹਿਰਾਂ ਵਿੱਚ ਵੀ ਮੋਗਾ, ਖੰਨਾ, ਰੋਪੜ ਅਤੇ ਲੁਧਿਆਣਾ ਦਿਹਾਤੀ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।


ਇਨ੍ਹਾਂ ਉੱਚ-ਪੱਧਰੀ ਮੀਟਿੰਗਾਂ ਦਾ ਮੁੱਖ ਮਕਸਦ ਬੂਥ ਪੱਧਰ 'ਤੇ ਵਰਕਰਾਂ ਨੂੰ ਸਰਗਰਮ ਕਰਨਾ ਅਤੇ ਆਗਾਮੀ ਚੋਣਾਂ ਲਈ ਜ਼ਮੀਨੀ ਰਣਨੀਤੀ ਘੜਨਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।a

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.